ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਵਿੱਚ ਹਲਾਤ ਵੀ ਕਾਫੀ ਚਿੰਤਾਜਨਕ ਬਣ ਗਏ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ।
ਪਰ ਹੁਣ ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਦੌਰਾਨ ਕਾਬੁਲ ਹਵਾਈ ਅੱਡੇ ‘ਤੇ ਵੀ ਭਗਦੜ ਵਰਗੀ ਸਥਿਤੀ ਦੇਖਣ ਨੂੰ ਮਿਲੀ ।
ਇਹ ਵੀ ਪੜ੍ਹੋ: ਅਫਗਾਨਿਸਤਾਨ ਤੋਂ ਬਾਅਦ ਹੁਣ ਮਲੇਸ਼ੀਆ ‘ਚ ਡਿਗੀ ਸਰਕਾਰ, PM ਮੋਹੀਉਦੀਨ ਯਾਸੀਨ ਨੇ ਦਿੱਤਾ ਅਸਤੀਫਾ
ਇਸੇ ਵਿਚਾਲੇ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਵੱਲੋਂ ਵੀ ਅਫ਼ਗਾਨਿਸਤਾਨ ਵਿੱਚ ਵਿਗੜ ਰਹੇ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਫਗਾਨਿਸਤਾਨ ਵਿੱਚ ਫਸੇ ਸਾਰੇ ਲੋਕਾਂ ਦੀ ਸੁਰੱਖਿਆ ਦੀ ਅਰਦਾਸ ਵੀ ਕੀਤੀ ।
ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਅਫਗਾਨਿਸਤਾਨ ਵਿੱਚ ਜੋ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਵੇਖ ਕੇ ਅਸੀਂ ਬਹੁਤ ਚਿੰਤਤ ਹਾਂ । ਉਨ੍ਹਾਂ ਲਿਖਿਆ ਕਿ ਕਾਬੁਲ ਵਿੱਚ ਤਕਰੀਬਨ 300 ਦੇ ਕਰੀਬ ਘੱਟ ਗਿਣਤੀ ਪਰਿਵਾਰ ਆਪਣੀ ਜਾਨ ਬਚਾ ਕੇ ਗੁਰੂ ਘਰ ਦੇ ਅੰਦਰ ਬੈਠੇ ਹੋਏ ਹਨ, ਜਿਨ੍ਹਾਂ ਵਿੱਚ ਸਿੱਖ ਅਤੇ ਹਿੰਦੂ ਪਰਿਵਾਰ ਵੀ ਸ਼ਾਮਿਲ ਹਨ।
ਇਹ ਵੀ ਪੜ੍ਹੋ: ਕਾਬੁਲ ਹਵਾਈ ਅੱਡੇ ਦੀ ਸੁਰੱਖਿਆ ਲਈ ਅਮਰੀਕਾ ਭੇਜੇਗਾ ਆਪਣੇ 1000 ਹੋਰ ਸੈਨਿਕ
ਇਸ ਤੋਂ ਅੱਗੇ ਉਨ੍ਹਾਂ ਲਿਖਿਆ ਕਿ ਅਸੀਂ ਉਨ੍ਹਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਉਣ ਲਈ ਤਿਆਰ ਹਾਂ, ਜਿਸ ਲਈ ਅਸੀਂ ਲਗਾਤਾਰ ਇੰਗਲੈਂਡ, ਕੈਨੇਡਾ ਅਤੇ ਭਾਰਤ ਦੀ ਸਰਕਾਰ ਨਾਲ ਸੰਪਰਕ ਵਿੱਚ ਹਾਂ। ਸਾਡੀ ਸਮੁੱਚੀ ਟੀਮ ਸਾਰੇ ਲੋਕਾਂ ਦੀ ਸੁਰੱਖਿਆ ਲਈ ਅਰਦਾਸ ਕਰਦੀ ਹੈ।