ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਮੰਗੇ ਹਨ। SGPC ਵੱਲੋਂ ਨਵੰਬਰ ਵਿੱਚ ਸਿੱਖ ਸ਼ਰਧਾਲੂਆਂ ਜਾ ਜੱਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੀ ਇੱਛਾ ਰੱਖਣ ਵਾਲਿਆਂ ਨੂੰ 25 ਅਗਸਤ ਤੱਕ ਆਪਣੇ ਪਾਸਪੋਰਟ ਕਮੇਟੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ।
ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਹਾਲਾਤਾਂ ਦਾ ਲੁਧਿਆਣਾ ‘ਚ ਹੌਜ਼ਰੀ ਬਾਜ਼ਾਰ ‘ਤੇ ਪਿਆ ਅਸਰ, ਹੋਇਆ 50 ਕਰੋੜ ਦਾ ਨੁਕਸਾਨ
ਐਸਜੀਪੀਸੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਵਾਂਗ ਇਸ ਵਾਰ ਵੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਐਸਜੀਪੀਸੀ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਆਪਣਾ ਆਧਾਰ ਕਾਰਡ, ਵੋਟਰ ਕਾਰਡ ਤੇ ਰਾਸ਼ਨ ਕਾਰਡ ਦੀ ਕਾਪੀ ਵੀ ਨਾਲ ਲਗਾਉਣੀ ਪਵੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ ਵਾਧਾ ਕਰਦਿਆਂ ਹੁਣ ਇਹ ਮਿਤੀ 25 ਅਗਸਤ 2021 ਤੱਕ ਵਧਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਸਪੋਰਟ ਜਮ੍ਹਾਂ ਕਰਨ ਲਈ ਕੁਰੂਕਸ਼ੇਤਰ ਵਿਖੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਹਰਿਆਣਾ ਵਿਧਾਨ ਸਭਾ ਮਾਨਸੂਨ ਸੈਸ਼ਨ: ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ ਬਣਾਈ ਗਈ 6 ਮੈਂਬਰੀ ਕਮੇਟੀ