ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਖਿਲਾਫ ਮੋਰਚਾ ਖੋਲ੍ਹਦਿਆਂ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਤੋਂ 100 ਦਿਨਾਂ ਲਈ 100 ਹਲਕਿਆਂ ਦੀ ਯਾਤਰਾ ਸ਼ੁਰੂ ਕਰਨਗੇ।
ਇਹ ਯਾਤਰਾ ਜੀਰਾ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਵੇਰ ਤੋਂ ਸ਼ਾਮ ਤੱਕ ਲਗਾਤਾਰ 100 ਦਿਨਾਂ ਤੱਕ ਚੱਲੇਗਾ। ਅਕਾਲੀ ਦਲ ਦੇ ਵਲੰਟੀਅਰ ਹਰ ਘਰ ਵਿੱਚ ਜਾ ਕੇ ‘ਗੱਲ ਪੰਜਾਬ ਦੀ’ ਫਾਰਮ ਵੰਡਣਗੇ ਅਤੇ ਸ਼ਹਿਰ-ਸ਼ਹਿਰ ਵਿੱਚ ਸੁਝਾਅ ਪੇਟੀਆਂ ਲਗਾਉਣਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਾਡੀ ਪਾਰਟੀ ਦੀ ਨੀਤੀ ਨਾਲ ਸਹਿਮਤ ਹਨ ਉਨ੍ਹਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਾਨੂੰ ਆਪਣਾ ਸਹਿਯੋਗ ਦੇਣ।
ਉਨ੍ਹਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਅਸੀਂ ਪੂਰੀ ਡਿਟੇਲ ਨਾਲ ਚਾਰਜਸ਼ੀਟ ਸਾਂਝੀ ਕਰਨ ਜਾ ਰਹੇ ਹਾਂ। ਇਸ ਚਾਰਜਸ਼ੀਟ ਨੂੰ ਲੋਕਾਂ ਤੱਕ ਲੈ ਕੇ ਜਾਵਾਂਗੇ ਤਾਂ ਜੋ ਉਹ ਇਹ ਵੀ ਵੇਖ ਸਕਣ ਕਿ ਪੰਜਾਬ ਦੀ ਕਾਂਗਰਸ ਸਰਕਾਰ ਝੂਠੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੇਰੀ ਸਿਆਸੀ ਜ਼ਿੰਦਗੀ 3 ਰਾਜਨੀਤਿਕ ਲੋਕਾਂ ਦੁਆਰਾ ਪ੍ਰਭਾਵਿਤ ਹੋਈ ਹੈ। ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਗੁਟਕਾ ਸਾਹਿਬ ਫੜ ਕੇ ਝੂਠੀ ਸਹੁੰ ਚੁੱਕੀ।
ਇਹ ਵੀ ਪੜ੍ਹੋ : ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦਾ ਮਾਮਲਾ, DSGPC ਨੇ ਲਿਆ ਸਖਤ ਨੋਟਿਸ
ਇੱਕ ਹੋਰ ਵਿਅਕਤੀ, ਭਗਵੰਤ ਮਾਨ, ਜਿਸਨੇ ਆਪਣੀ ਮਾਂ ਦੀ ਝੂਠੀ ਸਹੁੰ ਖਾ ਕੇ ਨਸ਼ਾ ਛੱਡਣ ਦੀ ਗੱਲ ਕਹੀ ਸੀ। ਦੂਜੇ ਪਾਸੇ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਆਪਣੇ ਪੁੱਤਰ ਦੇ ਸਿਰ ‘ਤੇ ਹੱਥ ਰੱਖ ਕੇ ਸਹੁੰ ਖਾਧੀ, ਨੇ ਕਿਹਾ ਕਿ ਮੈਂ ਕਦੇ ਵੀ ਕਾਂਗਰਸ ਨਾਲ ਸਰਕਾਰ ਨਹੀਂ ਬਣਾਵਾਂਗਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਦੇ 4.5 ਸਾਲਾਂ ਦਾ ਪੂਰਾ ਹਿਸਾਬ ਕਿਤਾਬ ਲੈ ਕੇ ਆਇਆ ਹਾਂ।