ਕਾਂਗਰਸ ਪਾਰਟੀ ਨੂੰ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਝਟਕੇ ਲੱਗ ਰਹੇ ਹਨ। ਹੁਣ ਪਾਰਟੀ ਨੂੰ ਲੁਧਿਆਣੇ ਤੋਂ ਵੱਡਾ ਝਟਕਾ ਲੱਗਾ ਹੈ, ਜਿਥੇ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਸਿੱਧੂ ਨੇ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਅਸਤੀਫਾ ਦੇ ਦਿੱਤਾ ਹੈ।
ਸੂਤਰਾਂ ਮੁਤਾਬਕ ਉਹ ਕੱਲ੍ਹ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ, ਹਾਲਾਂਕਿ ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਇਸ ਦੇ ਸੰਕੇਤ ਜ਼ਰੂਰ ਦਿੱਤੇ ਹਨ।
ਇਹ ਵੀ ਪੜ੍ਹੋ : ਕੈਪਟਨ ਦਾ ਵਿਰੋਧ ਕਰਨ ਵਾਲੇ ਪਰਗਟ ਸਿੰਘ ਨੂੰ ਸਿੱਧੂ ਨੇ ਬਣਾਇਆ PPCC ਦਾ ਜਨਰਲ ਸੈਕਟਰੀ
ਕੁਲਵੰਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦੀ ਗੱਲ ਕਹੀ ਹੈ, ਜਿਸ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਪਾਰਟੀ ਦੇ ਸਾਰੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ।
ਕੁਲਵੰਤ ਸਿੰਘ ਸਿੱਧੂ ਨੂੰ ਕਾਂਗਰਸ ਵੱਲੋਂ ਆਤਮ ਨਗਰ ਤੋਂ ਕਾਂਗਰਸ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਇੱਕ ਜ਼ਿੰਮੇਵਾਰਾਨਾ ਰੋਲ ਅਦਾ ਨਹੀਂ ਕੀਤਾ। ਪਾਰਟੀ ਦਾ ਵਰਕਰ ਆਪਣੇ ਆਪ ਨੂੰ ਅਣਗੌਲਿਆਂ ਮਹਿਸੂਸ ਕਰ ਰਿਹਾ ਹੈ। ਇਸ ਲਈ ਉਨ੍ਹਾਂ ਨੇ ਸਮੁੱਚੀ ਪਾਰਟੀ ਜ਼ਿੰਮੇਵਾਰ ਠਹਿਰਾਇਆ।