ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤਣ ਵਾਲੇ ਬਨੂੜ ਥਾਣੇ ਦੇ ਥਾਣਾ ਮੁਖੀ ਬਲਵਿੰਦਰ ਸਿੰਘ ‘ਤੇ ਕਾਰਵਾਈ ਕਰਦੇ ਹੋਏ ਉਸ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਦਰਜਨਾਂ ਕਿਸਾਨ ਬਨੂੜ ਦੇ ਖੇਡ ਸਟੇਡੀਅਮ ਵਿੱਚ ਆ ਰਹੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ। ਕਿਸਾਨ ਸ਼ਾਂਤਮਈ ਢੰਗ ਨਾਲ ਸਟੇਡੀਅਮ ਦੇ ਬਾਹਰ ਸੜਕ ਦੇ ਡਿਵਾਈਡਰ ’ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰ ਰਹੇ ਸਨ ਕਿ ਥਾਣਾ ਮੁਖੀ ਨੇ ਉਨ੍ਹਾਂ ਨੂੰ ਸੜਕ ਦੇ ਦੂਜੇ ਪਾਸੇ ਜਾ ਕੇ ਮੁਜ਼ਾਹਰਾ ਕਰਨ ਲਈ ਕਥਿਤ ਤੌਰ ’ਤੇ ਦਬਾਅ ਪਾਇਆ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਹਟਾਇਆ Night Curfew, ਹੁਣ 12 ਵਜੇ ਤੱਕ ਖੁੱਲ੍ਹੇ ਰਹਿਣਗੇ ਹੋਟਲ-ਰੈਸਟੋਰੈਂਟ
ਇਸ ਦੌਰਾਨ ਥਾਣਾ ਮੁਖੀ ਦੀ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਨਾਲ ਬਹਿਸ ਹੋਈ ਤੇ ਮਗਰੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨਾਲ ਤਕਰਾਰ ਹੋਈ। ਇਸ ਸਮੇਂ ਥਾਣਾ ਮੁਖੀ ਨੇ ਕਿਸਾਨਾਂ ਲਈ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਉਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।