ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਲਗਾਤਾਰ ਸਰਗਰਮ ਸਨ। ਮੀਟਿੰਗਾਂ ਤੋਂ ਲੈ ਕੇ ਪਾਰਟੀ ਨਾਲ ਸੰਬੰਧਤ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਵਿੱਚ ਸਿੱਧੂ ਨੇ ਅੱਜ ਆਪਣੇ ਮੀਡੀਆ ਸਲਾਹਕਾਰ ਦੀ ਨਿਯੁਕਤੀ ਕੀਤੀ।
ਨਵਜੋਤ ਸਿੰਘ ਸਿੱਧੂ ਨੇ ਜਗਤਾਰ ਸਿੱਧੂ ਤੇ ਸੁਰਿੰਦਰ ਡੱਲਾ ਨੂੰ ਆਪਣਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਬੀਤੇ ਦਿਨ ਜਲੰਧਰ ਤੋਂ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ।
ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਸਵੇਰੇ ਟਵੀਟ ਕਰਕੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਬਣਾਉਣ ਬਾਰੇ ਜਾਣਕਾਰੀ ਦਿੱਤੀ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਪਰਗਟ ਸਿੰਘ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਪ੍ਰਵਾਨਗੀ ਤੋਂ ਬਾਅਦ ਹੀ ਤੁਰੰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PU ਨਾ ਖੋਲ੍ਹਣ ‘ਤੇ ਭੜਕੇ ਵਿਦਿਆਰਥੀਆਂ, ਬੁੱਧੀਜੀਵੀਆਂ ਤੇ ਕਿਸਾਨਾਂ ਦਾ VC ਦੀ ਕੋਠੀ ਤੱਕ ਰੋਸ ਮਾਰਚ, ਸੋਨੀਆ ਮਾਨ ਵੀ ਪਹੁੰਚੀ ਮੁਜ਼ਾਹਰੇ ‘ਚ
ਇਸ ਤੋਂ ਪਹਿਲਾਂ ਉਨ੍ਹਾਂ ਨੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ, ਸਾਂਸਦ ਡਾ. ਅਮਰ ਸਿੰਘ , ਮਲਵਿੰਦਰ ਸਿੰਘ ਮੱਲੀ ਤੇ ਡਾ. ਪਿਆਰੇ ਲਾਲ ਗਰਗ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਸੀ।