ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸੀਨੀਅਰ ਆਗੂ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਇੰਚਾਰਜ ਜਰਨੈਲ ਸਿੰਘ ਪਹੁੰਚੇ ਜਿੱਥੇ ਉਨ੍ਹਾਂ ਨੇ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਦੀਆਂ ਨੀਤੀਆਂ ਬਾਰੇ ਗੱਲ ਕਰਦਿਆਂ ਪੰਜਾਬ ਕਾਂਗਰਸ ਦੇ ਚੋਣ ਮੈਨੀਫੈਸਟੋ ਬਾਰੇ ਕਈ ਸਵਾਲ ਖੜ੍ਹੇ ਕੀਤੇ, ਜਿਸ ਦੌਰਾਨ ਉਹ ਕਾਂਗਰਸ ‘ਤੇ ਵਰ੍ਹਦੇ ਹੋਏ ਵੀ ਨਜ਼ਰ ਆਏ।
ਇਸ ਦੌਰਾਨ ਜਿੱਥੇ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਆਤਮ ਨਗਰ ਤੋਂ ਕਾਂਗਰਸ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਜ਼ਿੰਮੇਵਾਰ ਭੂਮਿਕਾ ਨਹੀਂ ਨਿਭਾਈ। ਪਾਰਟੀ ਵਰਕਰ ਅਣਗੌਲਿਆ ਮਹਿਸੂਸ ਕਰ ਰਿਹਾ ਸੀ। ਇਸ ਲਈ ਉਨ੍ਹਾਂ ਨੇ ਸਾਰੀ ਪਾਰਟੀ ਨੂੰ ਦੋਸ਼ੀ ਠਹਿਰਾਇਆ। ਕੁਲਵੰਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ, ਉੱਥੇ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵਿਕਾਸ ਨੂੰ ਲੈ ਕੇ ਨੀਤੀਆਂ ਦੇ ਮੱਦੇਨਜ਼ਰ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਘੁਟਣ ਮਹਿਸੂਸ ਕਰ ਰਹੇ ਹਨ। ਪਾਰਟੀ ਵਿੱਚ ਵਰਕਰ ਦੀ ਕੋਈ ਸੁਣਵਾਈ ਨਹੀਂ ਹੋਈ, ਜਿਸਦੇ ਮੱਦੇਨਜ਼ਰ ਉਹ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ : ਜਿਨ੍ਹਾਂ ਤੋਂ ਸੀ ਮੌਤ ਦਾ ਡਰ, ਉਹੀ ਤਾਲਿਬਾਨੀ ਏਅਰਪੋਰਟ ਤੱਕ ਛੱਡ ਗਏ, ਅੱਧੀ ਰਾਤ ਇੰਝ ਕਾਬੁਲ ਤੋਂ ਨਿਕਲੇ ਭਾਰਤੀ ਡਿਪਲੋਮੈਟ