ਪਿਛਲੇ ਦੋ ਦਿਨਾਂ ਵਿੱਚ ਡੀਜ਼ਲ 40 ਪੈਸੇ ਸਸਤਾ ਹੋ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੇ ਤਾਜ਼ਾ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਦਿੱਲੀ ਅਤੇ ਮੁੰਬਈ ਵਿੱਚ ਡੀਜ਼ਲ ਦੀ ਕੀਮਤ ਵਿੱਚ 20 ਪੈਸੇ ਦੀ ਰਾਹਤ ਦਿੱਤੀ ਗਈ ਹੈ। ਮੁੰਬਈ ਵਿੱਚ ਡੀਜ਼ਲ ਦੀ ਨਵੀਂ ਕੀਮਤ 97.04 ਰੁਪਏ ਅਤੇ ਦਿੱਲੀ ਵਿੱਚ 89.47 ਰੁਪਏ ਪ੍ਰਤੀ ਲੀਟਰ ਹੈ।
ਚੇਨਈ ਵਿੱਚ ਡੀਜ਼ਲ ਦੀ ਕੀਮਤ ਵਿੱਚ 18 ਪੈਸੇ ਦੀ ਕਟੌਤੀ ਕੀਤੀ ਗਈ, ਜਿਸ ਨਾਲ ਨਵੇਂ ਰੇਟ 94.02 ਰੁਪਏ ਪ੍ਰਤੀ ਲੀਟਰ ਹੋ ਗਏ। ਕੋਲਕਾਤਾ ਦੀ ਗੱਲ ਕਰੀਏ ਤਾਂ ਡੀਜ਼ਲ 25 ਪੈਸੇ ਸਸਤਾ ਹੋ ਗਿਆ ਹੈ। ਹੁਣ ਇੱਕ ਲੀਟਰ ਡੀਜ਼ਲ ਦੀ ਕੀਮਤ 92.57 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਵੀ ਡੀਜ਼ਲ ਦੀ ਕੀਮਤ ਵਿੱਚ 20 ਪੈਸੇ ਦੀ ਕਮੀ ਦਰਜ ਕੀਤੀ ਗਈ ਸੀ।