ਕ੍ਰਿਕਟ ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ 2021 ਲਈ ਟੀਮ ਦਾ ਐਲਾਨ ਕਰ ਦਿੱਤਾ ਹੈ । ਬੋਰਡ ਵੱਲੋਂ ਐਲਾਨੀ ਗਈ 15 ਮੈਂਬਰੀ ਟੀਮ ਵਿੱਚ ਕਪਤਾਨ ਐਰੋਨ ਫਿੰਚ ਅਤੇ ਸਟੀਵ ਸਮਿਥ ਦੀ ਵਾਪਸੀ ਹੋਈ ਹੈ।
ਪਿਛਲੇ ਦਿਨੀਂ ਇਹ ਦੋਵੇਂ ਕ੍ਰਿਕਟਰ ਜ਼ਖ਼ਮੀ ਹੋ ਗਏ ਸਨ। ਟੀ-20 ਕ੍ਰਿਕਟ ਵਿਸ਼ਵ ਕੱਪ 2021 ਦਾ ਆਯੋਜਨ ਸੰਯੁਕਤ ਅਰਬ ਅਮੀਰਾਤ ਅਤੇ ਓਮਾਨ ਵਿੱਚ ਹੋਵੇਗਾ, ਜਿਸਦਾ ਸ਼ਡਿਊਲ ਹਾਲ ਹੀ ਵਿੱਚ ICC ਵੱਲੋਂ ਜਾਰੀ ਕੀਤਾ ਗਿਆ ਸੀ।
ਦਰਅਸਲ, ਆਸਟ੍ਰੇਲੀਆ ਟੀਮ ਵਿੱਚ ਐਰੋਨ ਫਿੰਚ ਦੀ ਗੋਡੇ ਦੀ ਸੱਟ ਅਤੇ ਸਟੀਵ ਸਮਿਥ ਦੀ ਕੂਹਣੀ ਦੀ ਸੱਟ ਠੀਕ ਹੋਣ ਤੋਂ ਬਾਅਦ ਵਾਪਸੀ ਹੋਈ ਹੈ । ਸੱਟ ਕਾਰਨ ਸਮਿੱਥ ਵੈਸਟਇੰਡੀਜ਼ ਅਤੇ ਬੰਗਲਾਦੇਸ਼ ਦੌਰੇ ‘ਤੇ ਟੀਮ ਦੇ ਨਾਲ ਨਹੀਂ ਜਾ ਸਕੇ ਸੀ।
ਇਸ ਤੋਂ ਇਲਾਵਾ ਕਪਤਾਨ ਫਿੰਚ ਵੈਸਟਇੰਡੀਜ਼ ਵਿਰੁੱਧ ਟੀ-20 ਸੀਰੀਜ਼ ਦੌਰਾਨ ਜ਼ਖਮੀ ਹੋ ਗਏ ਸਨ। ਜਿਸਦੇ ਬਾਅਦ ਉਸਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ । ਫਿੰਚ ਅਤੇ ਵਾਰਨਰ ਦੇ ਬਾਅਦ ਟੀਮ ਵਿੱਚ ਵਾਪਸੀ ਕਰਨ ਵਾਲੇ ਖਿਡਾਰੀਆਂ ਵਿੱਚ ਗਲੇਨ ਮੈਕਸਵੈਲ, ਮਾਰਕਸ ਸਟੋਇਨਿਸ, ਪੈਟ ਕਮਿੰਸ ਅਤੇ ਕੇਨ ਰਿਚਰਡਸਨ ਸ਼ਾਮਿਲ ਹਨ।
ਦਰਅਸਲ, ਇਨ੍ਹਾਂ ਸੱਤ ਖਿਡਾਰੀਆਂ ਦੀ ਵਾਪਸੀ ਨਾਲ ਆਸਟ੍ਰੇਲੀਆ ਦੀ ਟੀਮ ਬਹੁਤ ਮਜ਼ਬੂਤ ਹੋ ਗਈ ਹੈ । ਅਜਿਹੀ ਸਥਿਤੀ ਵਿੱਚ ਕੰਗਾਰੂ ਟੀਮ ਪਹਿਲਾ ਟੀ-20 ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗੀ। ਵੈਸੇ, ਮੌਜੂਦਾ ਸਮੇਂ ਵਿੱਚ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਸਟ੍ਰੇਲੀਆ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਹੈ ਅਤੇ ਉਨ੍ਹਾਂ ਨੂੰ ਪਿਛਲੀਆਂ ਪੰਜ ਸੀਰੀਜ਼ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋ: 10ਵੀਂ ਜਮਾਤ ਦਾ ਪੇਪਰ ਦੇਣ ਪਹੁੰਚੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ, ਕਿਹਾ – ‘ਵਿਦਿਆਰਥੀ ਮੀਡੀਆ ਨਾਲ ਗੱਲ ਨਹੀਂ ਕਰਦੇ’
ਆਸਟ੍ਰੇਲੀਆ ਦੀ ਟੀਮ ਵਿੱਚ ਐਰੋਨ ਫਿੰਚ, ਐਸ਼ਟਨ ਐਗਰ, ਪੈਟ ਕਮਿੰਸ, ਜੋਸ਼ ਹੇਜ਼ਲਵੁੱਡ, ਜੋਸ਼ ਇੰਗਲਿਸ, ਮਿਸ਼ੇਲ ਮਾਰਸ਼, ਗਲੇਨ ਮੈਕਸਵੈੱਲ, ਕੇਨ ਰਿਚਰਡਸਨ, ਸਟੀਵ ਸਮਿਥ, ਮਿਸ਼ੇਲ ਸਟਾਰਕ, ਮਾਰਕਸ ਸਟੋਇਨਿਸ, ਮਿਸ਼ੇਸ਼ ਸਵੀਪਸਨ, ਮੈਥਿਊ ਵੇਡ, ਡੇਵਿਡ ਵਾਰਨਰ, ਐਡਮ ਜਾਂਪਾ ਆਦਿ ਸ਼ਾਮਿਲ ਹਨ ।
ਇਹ ਵੀ ਦੇਖੋ: ਪਿੰਡ ਵਾਲਿਆਂ ਨੇ ਅੱਧੀ ਰਾਤ ਨੂੰ ਕੀਤਾ ਜਾਦੂ-ਟੂਣਾ, ਗੁਰਸਿੱਖ ਕਹਿੰਦਾ ਮੈਂ ਨਹੀਂ ਆਵਾਂਗਾ! ਫੇਰ ਦੇਖੋ ….