ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 77ਵੀਂ ਜਯੰਤੀ ਹੈ। ਇਸ ਮੌਕੇ ਦੇਸ਼ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜੀਵ ਨੂੰ ਸ਼ਰਧਾਂਜਲੀ ਦਿੱਤੀ ।
ਦਰਅਸਲ, ਸਾਬਕਾ ਪ੍ਰਧਾਨ ਮੰਤਰੀ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਟਵੀਟ ਵੀ ਕੀਤਾ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ- ‘ਸਾਡੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਜੀ ਦੀ ਜਯੰਤੀ ‘ਤੇ ਸ਼ਰਧਾਂਜਲੀ।’
ਇਸ ਦੇ ਨਾਲ ਹੀ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਨੇ ਵੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ । ਰਾਹੁਲ ਗਾਂਧੀ ਨੇ ਰਾਜਘਾਟ ਸਥਿਤ ਵੀਰਭੂਮੀ ਪਹੁੰਚੇ ਅਤੇ ਆਪਣੇ ਪਿਤਾ ਨੂੰ ਸਮਾਧੀ ਵਾਲੀ ਥਾਂ ‘ਤੇ ਮੱਥਾ ਟੇਕ ਕੇ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ: ਸੁਮੇਧ ਸੈਣੀ ਨੂੰ ਮਿਲੀ ਵੱਡੀ ਰਾਹਤ- ਹਾਈਕੋਰਟ ਨੇ ਤੁਰੰਤ ਛੱਡਣ ਦੇ ਜਾਰੀ ਕੀਤੇ ਹੁਕਮ
ਇੱਕ ਫੇਸਬੁੱਕ ਪੋਸਟ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਯਾਦ ਕਰਦੇ ਹੋਏ ਰਾਹੁਲ ਗਾਂਧੀ ਨੇ ਲਿਖਿਆ- ‘ਇੱਕ ਧਰਮ ਨਿਰਪੱਖ ਭਾਰਤ ਹੀ ਇੱਕ ਅਜਿਹਾ ਭਾਰਤ ਹੈ ਜੋ ਜੀਵਿਤ ਰਹਿ ਸਕਦਾ ਹੈ। ਸ੍ਰੀ ਰਾਜੀਵ ਗਾਂਧੀ ਜੀ ਦੀ ਜਯੰਤੀ ‘ਤੇ ਉਨ੍ਹਾਂ ਸ਼ਰਧਾਂਜਲੀ।’
ਦੱਸ ਦੇਈਏ ਕਿ ਰਾਜੀਵ ਗਾਂਧੀ ਦਾ ਜਨਮ 20 ਅਗਸਤ, 1944 ਨੂੰ ਹੋਇਆ ਸੀ । ਰਾਜੀਵ ਗਾਂਧੀ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਪੁੱਤਰ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਪੋਤੇ ਅਤੇ ਭਾਰਤ ਦੇ ਨੌਵੇਂ ਪ੍ਰਧਾਨ ਮੰਤਰੀ ਸਨ ।