ਚੰਡੀਗੜ੍ਹ: ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 77 ਵੀਂ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਸਿੱਧੂ ਦੇ ਨਾਲ ਪਾਰਟੀ ਦੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਉਨ੍ਹਾਂ ਦੇ ਯਾਦਗਾਰ ਸਥਾਨ ‘ਤੇ ਜਾ ਕੇ ਆਪਣੇ ਪਿਤਾ ਨੂੰ ਯਾਦ ਕੀਤਾ।
ਦੱਸ ਦੇਈਏ ਕਿ ਰਾਜੀਵ ਗਾਂਧੀ 40 ਸਾਲ ਦੀ ਉਮਰ ਵਿੱਚ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਪ੍ਰਧਾਨ ਮੰਤਰੀ ਬਣੇ ਸਨ। ਗਾਂਧੀ ਦਾ ਜਨਮ ਇਸ ਦਿਨ 1944 ਵਿੱਚ ਮੁੰਬਈ ਵਿੱਚ ਹੋਇਆ ਸੀ ਅਤੇ ਉਹ 1984 ਤੋਂ 1989 ਤੱਕ ਦੇਸ਼ ਦੇ 7ਵੇਂ ਪ੍ਰਧਾਨ ਮੰਤਰੀ ਸਨ। ਰਾਜੀਵ ਗਾਂਧੀ ਨੇ ਇਹ ਜ਼ਿੰਮੇਵਾਰੀ 1984 ਵਿੱਚ ਆਪਣੀ ਮਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਲਈ ਸੀ।
ਇਹ ਵੀ ਪੜ੍ਹੋ : ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਟਾਇਰ ਫਟਣ ਨਾਲ ਪਲਟੀ ਸਕਾਰਪੀਓ, 3 ਦੀ ਮੌਤ, 6 ਗੰਭੀਰ ਜ਼ਖਮੀ
1991 ਵਿੱਚ, ਜਦੋਂ ਗਾਂਧੀ ਪ੍ਰਚਾਰ ਕਰ ਰਹੇ ਸਨ, ਇੱਕ ਅੱਤਵਾਦੀ ਹਮਲੇ ਵਿੱਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਪੁਰਸਕਾਰ ‘ਭਾਰਤ ਰਤਨ’ ਨਾਲ ਵੀ ਨਿਵਾਜਿਆ ਗਿਆ।