ਪੰਜਾਬ ਦੇ ਜਿਲ੍ਹਾ ਲੁਧਿਆਣਾ ਤੋਂ ਅੱਜ ਭਾਜਪਾ ਦੇ 3 ਆਗੂਆਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ । ਇਨ੍ਹਾਂ ਵਿਚ ਕਮਲ ਚੇਤਲੀ, ਆਰ. ਡੀ. ਸ਼ਰਮਾ ਤੇ ਮਿੰਟੂ ਸ਼ਰਮਾ ਸ਼ਾਮਲ ਹਨ। ਉਨ੍ਹਾਂ ਵੱਲੋਂ ਫੇਸਬੁੱਕ ਪੇਜ ‘ਤੇ ਆਪਣੇ ਅਕਾਊਂਟ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਭਾਜਪਾ ਦੀ ਕਮਜ਼ੋਰ ਲੀਡਰਸ਼ਿਪ ਕਾਰਨ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ।
3 ਲੀਡਰਾਂ ਵੱਲੋਂ ਅਸਤੀਫਾ ਦਿੱਤੇ ਜਾਣ ਨਾਲ ਪੰਜਾਬ ਦੀ ਭਾਜਪਾ ਸਿਆਸਤ ਵਿਚ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ‘ਚ ਮੁੱਢਲੀ ਲੀਡਰਸ਼ਿਪ ਕਮਜ਼ੋਰ ਹੋਣ ਕਾਰਨ ਹਾਲਾਤ ਖਰਾਬ ਹੋ ਰਹੇ ਹਨ। ਇਸੇ ਕਾਰਨ ਲੀਡਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਲੁਧਿਆਣਾ ‘ਚ ਇਕ ਤੋਂ ਬਾਅਦ ਇਕ ਅਸਤੀਫਾ ਦੇਖਣ ਨੂੰ ਮਿਲਿਆ।
ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਕਮਲ ਚੇਤਲੀ ਤੇ ਆਰ. ਡੀ. ਸ਼ਰਮਾ ਕੱਲ ਚੰਡੀਗੜ੍ਹ ਵਿਖੇ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ