ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੇ ਵਿਵਾਦਤ ਬਿਆਨ ਕਾਰਨ ਸਿਆਸਤ ਕਾਫੀ ਗਰਮਾ ਗਈ ਹੈ। ਪਹਿਲਾਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫਿਰ ਪਾਰਟੀ ਦੇ ਹੋਰ ਨੇਤਾਵਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਹੈ।
ਪੁਰੀ ਨੇ ਕਿਹਾ ਕਿ ਸਲਾਹਕਾਰਾਂ ਨੇ ਸਿੱਧੂ ਦੇ ਭਾਸ਼ਣ ਤੋਂ ਪ੍ਰੇਰਿਤ ਕਸ਼ਮੀਰ ਬਾਰੇ ਹੈਰਾਨੀਜਨਕ ਬਿਆਨ ਦਿੱਤਾ ਹੈ। ਆਪਣੇ ਟਵਿੱਟਰ ਅਕਾਊਂਟ ‘ਤੇ ਉਨ੍ਹਾਂ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ, ਜਿਸ ਵਿੱਚ ਸਿੱਧੂ ਨੇ 9 ਨਵੰਬਰ, 2019 ਨੂੰ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਸ਼ੰਸਾ ਕੀਤੀ।
ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਤਾਲਿਬਾਨ ਦੇ ਅਫਗਾਨਿਸਤਾਨ ਉੱਤੇ ਕਬਜ਼ੇ ਦਾ ਸਵਾਗਤ ਕੀਤਾ ਸੀ। ਇਸ ਤੋਂ ਬਾਅਦ ਮਾਲੀ ਨੇ ਕਸ਼ਮੀਰ ਨੂੰ ਇੱਕ ਵੱਖਰਾ ਦੇਸ਼ ਘੋਸ਼ਿਤ ਕਰਦਿਆਂ ਕਿਹਾ ਸੀ ਕਿ ਭਾਰਤ ਨੇ ਇਸ ਉੱਤੇ ਕਬਜ਼ਾ ਕਰ ਲਿਆ ਹੈ। ਕਸ਼ਮੀਰ ਨੂੰ ਆਜ਼ਾਦ ਕਰਾਉਣਾ ਚਾਹੀਦਾ ਹੈ। ਇਥੋਂ ਤਕ ਕਿ ਮਾਲੀ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦੀ ਖੋਪੜੀ ਦੇ ਢੇਰ ‘ਤੇ ਖੜ੍ਹੇ ਹੋ ਕੇ, ਉਸਦੇ ਹੱਥ ਵਿੱਚ ਖੋਪੜੀ ਟੰਗੀ ਬੰਦੂਕ ਵਾਲੀ ਫੋਟੋ ਵੀ ਪਾ ਦਿੱਤੀ, ਜਿਸਦਾ ਸਿੱਧਾ ਸੰਬੰਧ 1984 ਵਿੱਚ ਪੰਜਾਬ ਵਿੱਚ ਹੋਏ ਸਿੱਖ ਕਤਲੇਆਮ ਨਾਲ ਜੋੜਿਆ ਜਾ ਰਿਹਾ ਹੈ।
ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਮੁੱਦਿਆਂ ‘ਤੇ ਨਵਜੋਤ ਸਿੱਧੂ ਦੇ ਦੋਵਾਂ ਸਲਾਹਕਾਰਾਂ ਦੇ ਵਿਵਾਦਤ ਬਿਆਨ ਨੇ ਪੰਜਾਬ ਵਿੱਚ ਸਿਆਸੀ ਜੰਗ ਛੇੜ ਦਿੱਤੀ ਹੈ। ਜਿਥੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਸਲਾਹਕਾਰਾਂ ‘ਤੇ ਵਰ੍ਹਾਇਆ ਹੈ, ਉਥੇ ਪਾਰਟੀ ਦੇ ਹੋਰ ਆਗੂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਇੱਕ ਬਿਆਨ ਜਾਰੀ ਕਰਕੇ ਇਸ ਬਾਰੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਰਾਵਤ ਨੇ ਕਿਹਾ ਕਿ ਮੈਂ ਜਾਣਕਾਰੀ ਮੰਗੀ ਸੀ। ਸਿੱਧੂ ਅਤੇ ਕੁਝ ਹੋਰ ਲੋਕਾਂ ਦਾ ਕਹਿਣਾ ਹੈ ਕਿ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਗਾਇਕ ਗੁਰਦਾਸ ਮਾਨ ‘ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਾ ਦੋਸ਼, ਨਾਰਾਜ਼ ਸੰਗਠਨਾਂ ਨੇ SSP ਆਫਿਸ ਦੇ ਬਾਹਰ ਦਿੱਤਾ ਧਰਨਾ