gudaas maan apologise for : ਪੰਜਾਬੀ ਗਾਇਕ ਗੁਰਦਾਸ ਮਾਨ ਇੱਕ ਵਾਰ ਫਿਰ ਤੋਂ ਵਿਵਾਦ ਦੇ ਵਿੱਚ ਘਿਰ ਗਏ ਹਨ। ਹਾਲ ਹੀ ਵਿੱਚ ਨਕੋਦਰ ਦੇ ਵਿੱਚ ਆਪਣੇ ਇੱਕ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਨੇ ਕੁੱਝ ਅਜਿਹਾ ਕਹਿ ਦਿੱਤਾ , ਜਿਸ ਕਾਰਨ ਲੋਕ ਉਹਨਾਂ ਤੇ ਇੱਕ ਵਾਰ ਫਿਰ ਤੋਂ ਭੜਕ ਉੱਠੇ ਹਨ। ਜਿਸ ਦੇ ਚਲਦੇ ਗੁਰਦਾਸ ਮਾਨ ਦਾ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ ਤੇ ਜਿਸ ਵਿੱਚ ਉਹਨਾਂ ਨੇ ਸਮੁੱਚੀ ਕੌਮ ਤੋਂ ਮੁਆਫੀ ਮੰਗੀ ਹੈ ਤੇ ਆਪਣੀ ਗੱਲ ਰੱਖੀ ਹੈ। ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਕੁੱਝ ਸਮਾਂ ਪਹਿਲਾ ਹੀ ਵੀਡੀਓ ਸਾਂਝੀ ਕੀਤੀ ਹੈ।
ਦਰਅਸਲ ਗੁਰਦਾਸ ਮਾਨ ਨੇ ਆਪਣੇ ਪ੍ਰੋਗਰਾਮ ਦੌਰਾਨ ਸਾਈ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸ ਦਿੱਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਦੇ ਚਲਦੇ ਲੋਕ ਗੁਰਦਾਸ ਮਾਨ ਤੇ ਗੁੱਸਾ ਕੱਢ ਰਹੇ ਹਨ। ਦੱਸ ਦੇਈਏ ਕਿ ਸਿੱਖ ਭਾਈਚਾਰੇ ‘ਚ ਇਸ ਨੂੰ ਲੈ ਕੇ ਵਧੇਰੇ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸਿੱਖ ਜਥੇਬੰਦੀਆਂ ਦੇ ਵਲੋਂ ਨਕੋਦਰ ਵਿਖੇ ਗੁਰਦਾਸ ਮਾਨ ਖਿਲਾਫ ਪਰਚਾ ਦਰਜ਼ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਜੇਕਰ ਗੁਰਦਾਸ ਮਾਨ ਖਿਲਾਫ ਕੋਈ ਕਾਰਵਾਈ ਨਾ ਹੋਈ ਤਾਂ ਉਹਨਾਂ ਵਲੋਂ ਸੂਬੇ ਭਰ ਦੇ ਵਿੱਚ ਗੁਰਦਾਸ ਮਾਨ ਖਿਲਾਫ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਗੁਰਦਾਸ ਮਾਨ ਓਦੋ ਤੋਂ ਪੰਜਾਬੀਆਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਹਨ ਜਦੋਂ ਉਹਨਾਂ ਨੇ ਸਟੇਜ ਤੋਂ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਉਸ ਤੋਂ ਬਾਅਦ ਲੋਕਾਂ ਨੇ ਗੁਰਦਾਸ ਮਾਨ ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਸੀ। ਹੁਣ ਇਸ ਨਵੇਂ ਵਿਵਾਦ ਨੂੰ ਲੈ ਕੇ ਵੀ ਗੁਰਦਾਸ ਮਾਨ ਦੇ ਵਿਰੋਧ ਦੀ ਅੱਗ ਭੱਖਦੀ ਨਜ਼ਰ ਆ ਰਹੀ ਹੈ।
ਇਹ ਵੀ ਦੇਖੋ : Sub Inspector ਦੇ ਭਰਤੀ ਪੇਪਰ ਦੌਰਾਨ ਕੁੜੀ ਦਾ ਜੰਮ ਕੇ ਹੰਗਾਮਾ, ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ