ਅਫ਼ਗ਼ਾਨਿਸਤਾਨ ‘ਤੇ ਤਾਲਿਬਾਨ ‘ਤੇ ਆਪਣਾ ਕਬਜ਼ਾ ਕਰ ਲਿਆ ਹੈ। ਅਫ਼ਗ਼ਾਨਿਸਤਾਨ ਨੇ ਤਾਲਿਬਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਅਮਰੀਕਾ ਨੂੰ ਸਿੱਧੀ ਧਮਕੀ ਦਿੰਦਿਆਂ ਕਿਹਾ ਹੈ ਕਿ ਜੇ ਬਾਇਡਨ ਸਰਕਾਰ ਨੇ ਅਫਗਾਨਿਸਤਾਨ ਤੋਂ ਆਪਣੀ ਫੌਜ ਨੂੰ ਨਹੀਂ ਬੁਲਾਇਆ ਤਾਂ ਉਸਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ ।
ਜਿਸ ਨੂੰ ਲੈ ਕੇ ਹੁਣ ਅਮਰੀਕਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਦਰਅਸਲ, ਬਾਈਡੇਨ ਪ੍ਰਸ਼ਾਸਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਫ਼ਗਾਨਿਸਤਾਨ ਤੋਂ ਲੋਕਾਂ ਨੂੰ ਕੱਢਣ ਲਈ ਮੁਹਿੰਮ ਨੂੰ 31 ਅਗਸਤ ਤੱਕ ਪੂਰਾ ਕਰਨ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ।
ਵ੍ਹਾਈਟ ਹਾਊਸ, ਵਿਦੇਸ਼ ਮੰਤਰਾਲਾ ਅਤੇ ਪੈਂਟਾਗਨ ਦੇ ਅਧਿਕਾਰੀਆਂ ਅਨੁਸਾਰ ਕਾਬੁਲ ਹਵਾਈ ਅੱਡੇ ਤੋਂ ਲੋਕਾਂ ਨੂੰ ਕੱਢਣ ਦੀ ਮੁਹਿੰਮ ਨੂੰ ਵਿਸਥਾਰ ਦੇਣ ’ਤੇ ਆਖ਼ਰੀ ਫ਼ੈਸਲਾ ਰਾਸ਼ਟਰਪਤੀ ਜੋ ਬਾਇਡੇਨ ਨੂੰ ਲੈਣਾ ਹੈ।
ਇਹ ਵੀ ਪੜ੍ਹੋ: ਸੇਵਾਮੁਕਤ ਪਟਵਾਰੀਆਂ ਲਈ ਪੰਜਾਬ ਸਰਕਾਰ ਨੇ ਖੋਲ੍ਹੇ ਦਰਵਾਜ਼ੇ- 1766 ਮਾਲ ਪਟਵਾਰੀਆਂ ਦੀ ਕਰੇਗੀ ਭਰਤੀ
ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲਿਵਾਨ ਨੇ ਵ੍ਹਾਈਟ ਹਾਊਸ ਵਿੱਚ ਆਯੋਜਿਤ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਇਹ ਪ੍ਰਕਿਰਿਆ ਕਿਵੇਂ ਅੱਗੇ ਵਧੇਗੀ, ਇਸ ’ਤੇ ਆਖ਼ਰੀ ਫ਼ੈਸਲਾ ਖੁਦ ਰਾਸ਼ਟਰਪਤੀ ਦੇ ਇਲਾਵਾ ਕੋਈ ਹੋਰ ਨਹੀਂ ਲੈ ਸਕਦਾ। ਦਰਅਸਲ, ਕਾਬੁਲ ਹਵਾਈ ਅੱਡੇ ’ਤੇ ਇਸ ਸਮੇਂ 5800 ਅਮਰੀਕੀ ਫ਼ੌਜੀ ਮੌਜੂਦ ਹਨ ਜੋ ਮੁੱਖ ਰੂਪ ਨਾਲ ਆਪਣੇ ਨਾਗਰਿਕਾਂ ਅਤੇ ਅਫ਼ਗਾਨ ਨਾਗਰਿਕਾਂ ਨੂੰ ਕੱਢਣ ਵਿੱਚ ਲੱਗੇ ਹੋਏ ਹਨ।
ਇਸ ਤੋਂ ਅੱਗੇ ਸੁਲਿਵਾਨ ਨੇ ਕਿਹਾ ਕਿ ਰਾਸ਼ਟਰਪਤੀ ਦਾ ਮੰਨਣਾ ਹੈ ਕਿ ਅਸੀਂ ਚੰਗੀ ਤਰੱਕੀ ਕਰ ਰਹੇ ਹਾਂ । ਦਰਜਨਾਂ ਉਡਾਣਾਂ ਵਿੱਚ ਹਜ਼ਾਰਾਂ ਲੋਕਾਂ ਨੂੰ ਉਸ ਦੇਸ਼ ਵਿੱਚੋਂ ਕੱਢਿਆ ਗਿਆ ਹੈ। ਸਾਡਾ ਮੰਨਣਾ ਹੈ ਕਿ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਅਸੀਂ ਹੋਰ ਚੰਗਾ ਕੰਮ ਕਰਾਂਗੇ ਅਤੇ ਜਿਵੇਂ ਕਿ ਮੈਂ ਕਿਹਾ, ਉਹ ਹਰ ਦਿਨ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ ਅਤੇ ਜਿਵੇਂ-ਜਿਵੇਂ ਇਹ ਪ੍ਰਕਿਰਿਆ ਅੱਗੇ ਵਧੇਗੀ, ਉਹ ਫ਼ੈਸਲਾ ਲੈਣਗੇ।
ਦੱਸ ਦੇਈਏ ਕਿ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਇਹ ਮੁਹਿੰਮ ਕਦੋਂ ਸਮਾਪਤ ਹੋਵੇਗੀ, ਇਸ ’ਤੇ ਰਾਸ਼ਟਰਪਤੀ ਬਇਡੇਨ ਨੂੰ ਆਖ਼ਰੀ ਫ਼ੈਸਲਾ ਕਰਨਾ ਹੈ । ਮੈਂ ਤੁਹਾਨੂੰ ਦੱਸ ਸਕਦਾ ਹਾ ਕਿ ਸਾਡਾ ਟੀਚਾ ਜਲਦ ਤੋਂ ਜਲਦ ਅਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਕੱਢਣਾ ਹੈ।