ਲੁਧਿਆਣਾ : ਪੰਜਾਬ ਵਿੱਚ ਕੋਰੋਨਾ ਨਾਲ ਲੜਨ ਲਈ ਵੈਕਸੀਨੇਸ਼ਨ ਹੀ ਇੱਕੋ-ਇੱਕ ਹੱਲ ਹੈ। ਇਸ ਦੇ ਲਈ ਜਿਥੇ ਸਰਕਾਰ ਨੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਮੁਹਿੰਮ ਵਿੱਢੀ ਹੋਈ ਹੈ ਉਥੇ ਹੀ ਇਸ ਨਾਮੁਰਾਦ ਮਹਾਮਾਰੀ ਨਾਲ ਲੜਨ ਲਈ ਕਈ ਗੈਰ-ਸਰਕਾਰੀ ਸੰਸਥਾਵਾਂ ਵੀ ਲੋਕਾਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ।
ਇਸੇ ਲੜੀ ਵਿੱਚ ਲੁਧਿਆਣਾ ਦੀ ਉੱਘੀ ਐਨਜੀਓ ਸੰਸਥਾ ਇਨਰਵ੍ਹੀਲ ਕਲੱਬ ਨੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਰੋਨਾ ਦੀ ਪਹਿਲੀ ਤੇ ਦੂਜੀ ਖੁਰਾਕ ਲਗਾਉਣ ਲਈ ਮੁਫਤ ਟੀਕਾਕਰਨ ਕੈਂਪ ਲਗਾਇਆ ਹੈ। ਇਸ ਟੀਕਾਕਰਨ ਕੈਂਪ ਦਾ ਆਯੋਜਨ ਰੋਟਰੀ ਭਵਨ ਵਿਖੇ ਕੀਤਾ ਗਿਆ ਜਿਥੇ ਲਗਭਗ 300 ਦੇ ਕਰੀਬ ਲੋਕਾਂ ਨੂੰ ਕੋਵਿਸ਼ੀਲਡ ਦੀ ਪਹਿਲੀ ਖੁਰਾਕ ਲਗਾਈ ਗਈ।
ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਦੇ 19 ਲੱਖ 29 ਹਜ਼ਾਰ 572 ਲੋਕਾਂ ਨੇ ਟੀਕਾ ਲਗਾਇਆ ਹੈ। ਇਹ ਅੰਕੜਾ ਰਾਜ ਵਿੱਚ ਸਭ ਤੋਂ ਵੱਧ ਹੈ। 18 ਸਾਲ ਤੋਂ ਵੱਧ ਉਮਰ ਦੇ ਲਗਭਗ 70 ਪ੍ਰਤੀਸ਼ਤ ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ।
ਮੰਗਲਵਾਰ ਨੂੰ ਵੀ ਸਿਹਤ ਵਿਭਾਗ ਨੇ 232 ਥਾਵਾਂ ‘ਤੇ ਕੈਂਪ ਲਗਾ ਕੇ 61 ਹਜ਼ਾਰ 127 ਲੋਕਾਂ ਨੂੰ ਰੋਜ਼ਾਨਾ ਟੀਕੇ ਦੀ ਖੁਰਾਕ ਦੇਣ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਖੁਰਾਕ ਸਵੇਰੇ ਨੌਂ ਵਜੇ ਤੋਂ ਦੁਪਹਿਰ ਤਿੰਨ ਵਜੇ ਤੱਕ ਛੇ ਘੰਟਿਆਂ ਤੱਕ ਲਗਾਈ ਗਈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਔਰਤਾਂ ਨੇ ਫੌਜ ਦੇ ਜਵਾਨਾਂ ਨਾਲ ਖਾਸ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ