ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਾਬਾ ਹਰਸਿਮਰਤ ਬਾਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿੱਚ ਫਸੇ ਹਿੰਦੂ-ਸਿੱਖ ਭਰਾਵਾਂ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਦੁਰਲੱਭ ਪ੍ਰਤੀਆਂ ਨੂੰ ਵੀ ਸੁਰੱਖਿਅਤ ਵਾਪਿਸ ਲਾਉਣ ਨੂੰ ਯਕੀਨੀ ਬਣਾਵੇ।
ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਵਿੱਚ 20 ਸਾਲਾਂ ਤੋਂ ਬਾਅਦ ਇੱਕ ਵਾਰ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ। ਜਿਸ ਤੋਂ ਬਾਅਦ ਉਥੇ ਫਸੇ ਹਿੰਦੂ-ਸਿੱਖਾਂ ਦੀ ਜਾਨ ਨੂੰ ਖਤਰਾ ਵੇਖਦੇ ਹੋਏ ਉਨ੍ਹਾਂ ਨੂੰ ਉਥੋਂ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।
ਬੀਬਾ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਸਿਰਫ ਮਨੁੱਖੀ ਜਾਨਾਂ ਦੇ ਨੁਕਸਾਨ ਤੋਂ ਹੀ ਨਹੀਂ ਬਲਕਿ ਗੁਰਦੁਆਰਿਆਂ ਦੀ ਬੇਅਦਬੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬਹੁਤ ਹੀ ਦੁਰਲੱਭ ਹੱਥ ਲਿਖਤ ਸਰੂਪਾਂ ਦੇ ਨੁਕਸਾਨ ਤੋਂ ਵੀ ਡਰਦੇ ਹਾਂ। ਉਨ੍ਹਾਂ ਵਿਦੇਸ਼ ਮਾਮਲਿਆਂ ਦੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਇਹ ਯਕੀਨੀ ਬਣਾਉਣ ਲਈ ਅਪੀਲ ਕੀਤੀ ਹੈ ਕਿ ਹਿੰਦੂ/ਸਿੱਖ ਭਰਾਵਾਂ ਦੇ ਨਾਲ, ਪਵਿੱਤਰ ਗ੍ਰੰਥਾਂ ਨੂੰ ਵੀ ਪੂਰੇ ਮਾਣ ਨਾਲ ਸੁਰੱਖਿਅਤ ਘਰ ਲਿਆਇਆ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰਾਲਾ ਦੇ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਸਾਨੂੰ ਨਾ ਸਿਰਫ ਆਪਣੇ ਸਿੱਖ ਅਤੇ ਹਿੰਦੂ ਭਰਾਵਾਂ ਨੂੰ ਅਫਗਾਨਿਸਤਾਨ ਤੋਂ ਬਚਾਉਣਾ ਚਾਹੀਦਾ ਹੈ, ਜਿਥੇ ਉਨ੍ਹਾਂ ਦੀ ਮੌਤ ਹੋਣਾ ਤੈਅ ਹੈ, ਸਗੋਂ ਇਹ ਵੀ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਨੂੰ ਇੱਥੇ ਇੱਕ ਸੁਰੱਖਿਅਤ ਪਨਾਹਗਾਹ ਅਤੇ ਘਰ ਮੁਹੱਈਆ ਕਰਵਾਈਏ ਕਿਉਂਕਿ ਇਹ ਉਨ੍ਹਾਂ ਦੀ ਆਪਣੀ ਜ਼ਮੀਨ ਹੈ। ਇਸ ਦੇ ਨਾਲ ਹੀ CAA ਵਿੱਚ ਬਦਲਾਅ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਨੂੰ ਪਹਿਲ ਦੇ ਅਧਾਰ ਤੇ ਸੁਵਿਧਾਜਨਕ ਬਣਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵਿਦੇਸ਼ਾਂ ‘ਚ ਫਸੇ ਭਾਰਤੀਆਂ ਲਈ ਫਰਿਸ਼ਤਾ ਤੇ ਸਮਾਜ ਸੇਵੀ ਡਾ. ਐਸਪੀ ਓਬਰਾਏ ਦੀ ਜ਼ਿੰਦਗੀ ‘ਤੇ Bollywood ਬਣਾਏਗਾ ਫਿਲਮ