ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ: ਐਸ. ਜੈਸ਼ੰਕਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਹ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਤੇ ਪਰਸਨਲ ਡਾਇਰੀ ਯੂਨਾਈਟਿਡ ਕਿੰਗਡਮ ਦੀ ਸਰਕਾਰ ਤੋਂ ਵਾਪਿਸ ਮੰਗਣ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੂੰ ਇਹ ਮਾਮਲਾ ਯੂਨਾਈਟਿਡ ਕਿੰਗਡਮ ਦੀ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਦੇਸ਼ ਭਾਰਤ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਮਨਾਉਂਦੇ ਹੋਏ ਸ਼ਹੀਦ ਅਤੇ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਸਭ ਤੋਂ ਵੱਧ ਧੰਨਵਾਦ ਪ੍ਰਗਟ ਕਰ ਸਕੇ।
ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਕਿ “ਤੁਸੀਂ ਸ਼ਾਇਦ ਜਾਣਦੇ ਹੋਵੋਗੇ ਕਿ ਉਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਸਾਬਕਾ ਬ੍ਰਿਟਿਸ਼ ਸਰਕਾਰ ਦੇ ਘਿਨਾਉਣੇ ਕੰਮ ਦਾ ਬਦਲਾ ਲਿਆ ਸੀ, ਜਿਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ’ਡਾਇਰ ਦੇ ਜ਼ੁਲਮ ਹੇਠ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਇਸ ਪਿਸਤੌਲ ਨਾਲ ਹੀ ਸ਼ਹੀਦ ਊਧਮ ਸਿੰਘ ਨੇ ਮਾਈਕਲ ਓ’ਡਵਾਇਰ ਨੂੰ ਲੰਡਨ ਦੇ ਕੈਕਸਟਨ ਹਾਲ ਵਿੱਚ ਨਿਆਂ ਦਿਵਾਉਣ ਲਈ ਲੈ ਕੇ ਆਏ ਸਨ।
ਇਹ ਵੀ ਪੜ੍ਹੋ : ਸਿੱਖ ਸ਼ਰਧਾਲੂਆਂ ਲਈ ਅਗਲੇ ਮਹੀਨੇ ਤੋਂ ਖੁੱਲ੍ਹੇਗਾ ਕਰਤਾਰਪੁਰ ਗੁਰਦੁਆਰਾ, ਪਾਕਿਸਤਾਨ ਨੇ ਲਾਈਆਂ ਇਹ ਸ਼ਰਤਾਂ
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ “ਇਹ ਵੀ ਸਭ ਜਾਣਦੇ ਹਨ ਕਿ ਕਿ ਸ਼ਹੀਦ ਊਧਮ ਸਿੰਘ ਆਪਣੇ ਨਾਲ ਇੱਕ ਡਾਇਰੀ ਰੱਖਦੇ ਸਨ, ਜੋ ਕਿ ਉਨ੍ਹਾਂ ਦੇ ਨਿੱਜੀ ਲੌਗ ਵਜੋਂ ਹੈ, ਜੋ ਭਾਰਤ ਵਾਪਸ ਲਿਆਉਣ ਦੇ ਹੱਕਦਾਰ ਵੀ ਹਨ, ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।