ਦੇਸ਼-ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਭਾਰਤ ਵਿੱਚ ਵੀ ਬਹੁਤ ਸਾਰੇ ਵੀਰਵਾਰ ਦੇ ਕਈ ਦਿਨ ਬਾਅਦ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਇਜਾਫਾ ਵੇਖਣ ਨੂੰ ਮਿਲ ਰਿਹਾ ਹੈ।
ਦਰਅਸਲ, ਵੀਰਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 46,164 ਨਵੇਂ ਕੇਸ ਸਾਹਮਣੇ ਆਏ ਹਨ । ਇਸਦੇ 607 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿਚਾਲੇ ਭਾਰਤ ਸਰਕਾਰ ਵੱਲੋਂ ਕੋਰੋਨਾ ਸੰਕਰਮਣ ਨੂੰ ਦੇਖਦਿਆਂ ਲੋਕਾਂ ਲਈ ਨਵੀਂ ਟ੍ਰੈਵਲ ਐਡਵਾਇਜਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਯਾਤਰੀਆਂ ਨੂੰ ਕੋਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਤੋਂ ਛੋਟ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ 3 ਦਿਨ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ
ਇਸ ਨਵੀਂ ਟ੍ਰੈਵਲ ਐਡਵਾਈਜ਼ਰੀ ਵਿੱਚ ਸਿਹਤ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਯਾਤਰਾ ਲਈ ਕੋਰੋਨਾ ਟੈਸਟ ਲਾਜ਼ਮੀ ਨਹੀਂ ਕਰਨਾ ਚਾਹੀਦਾ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਰਾਜ ਨੇ ਆਪਣੇ ਪੱਧਰ ‘ਤੇ ਅਜਿਹਾ ਨਿਯਮ ਬਣਾਇਆ ਹੋਇਆ ਹੈ ਤਾਂ ਉਸਦੀ ਸੂਚਨਾ ਦਿੰਦੇ ਰਹੋ।
ਟ੍ਰੈਵਲ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਹੁਣ ਲੋਕਾਂ ਨੂੰ ਹਵਾਈ, ਸੜਕ ਤੇ ਰੇਲ ਮਾਰਗ ਰਾਹੀਂ ਯਾਤਰਾ ਕਰਨ ਵਿੱਚ ਪਰੇਸ਼ਾਨੀ ਨਹੀਂ ਹੋਵੇਗੀ। ਇਸ ਸਬੰਧ ਵਿੱਚ ਰਾਜ ਸਰਕਾਰਾਂ ਨਾਲ ਕੇਂਦਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਯਾਤਰੀਆਂ ਕੋਲ ਵੈਕਸੀਨ ਲਗਵਾਉਣ ਦੇ ਸਰਟੀਫਿਕੇਟ ਮੌਜੂਦ ਹੈ, ਉਨ੍ਹਾਂ ਤੋਂ RT-PCR ਰਿਪੋਰਟ ਨਾ ਮੰਗੀ ਜਾਵੇ। ਉੱਥੇ ਹੀ ਜੋ ਲੋਕ ਯਾਤਰਾ ਦੀ ਤਰੀਕ ਤੋਂ 14 ਦਿਨ ਪਹਿਲਾਂ ਕੋਰੋਨਾ ਤੋਂ ਠੀਕ ਹੋਏ ਹਨ, ਉਨ੍ਹਾਂ ਨੂੰ ਵੀ ਯਾਤਰਾ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੰਜਾਬ ਪਹੁੰਚੇ CM ਕੇਜਰੀਵਾਲ ਕੀ ਅੱਜ ਫਿਰ ਹੋਵੇਗਾ ਪੰਜਾਬ ਦੀ ਸਿਆਸਤ ‘ਚ ਕੋਈ ਵੱਡਾ ਧਮਾਕਾ !
ਦੱਸ ਦੇਈਏ ਕਿ ਕੇਂਦਰ ਨੇ ਟ੍ਰੈਵਲ ਐਡਵਾਈਜ਼ਰੀ ਵਿੱਚ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਲਈਆਂ ਹਨ ਅਤੇ ਦੂਜੀ ਡੋਜ਼ ਨੂੰ ਲੱਗੇ ਹੋਏ 15 ਦਿਨ ਹੋ ਗਏ ਹਨ, ਉਨ੍ਹਾਂ ਤੋਂ RT-PCR ਅਤੇ ਰੈਪਿਡ ਟੈਸਟ ਰਿਪੋਰਟ ਨਾ ਮੰਗੀ ਜਾਵੇ ।