ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਗਸਤ ਯਾਨੀ ਕਿ ਭਲਕੇ ਵੀਡੀਓ ਕਾਨਫਰੰਸ ਰਾਹੀਂ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਕੀਤੇ ਗਏ ਕੰਪਲੈਕਸ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਵੀਰਵਾਰ ਨੂੰ ਪ੍ਰਧਾਨ ਮੰਤਰੀ ਦਫਤਰ ਵੱਲੋਂ ਦਿੱਤੀ ਗਈ ।
ਇਸ ਬਾਰੇ ਜਾਣਕਾਰੀ ਦਿੰਦਿਆਂ PMO ਨੇ ਦੱਸਿਆ ਕਿ ਪੀਐਮ ਮੋਦੀ ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਯਾਦਗਾਰ ਸਥਾਨ ‘ਤੇ ਵਿਕਸਿਤ ਕੁਝ ਮਿਊਜ਼ੀਅਮ ਗੈਲਰੀਆਂ ਦਾ ਉਦਘਾਟਨ ਵੀ ਕਰਨਗੇ ।
ਦਰਅਸਲ, ਇਸ ਪ੍ਰੋਗਰਾਮ ਦੌਰਾਨ ਪੂਰੇ ਕੈਂਪਸ ਨੂੰ ਅਪਗ੍ਰੇਡ ਕਰਨ ਲਈ ਸਰਕਾਰ ਵੱਲੋਂ ਕੀਤੀਆਂ ਗਈਆਂ ਅਣਗਿਣਤ ਵਿਕਾਸ ਪਹਿਲਕਦਮੀਆਂ ਨੂੰ ਵੀ ਪ੍ਰਦਰਸ਼ਿਤ ਕੀਤਾ ਜਾਵੇਗਾ। PMO ਅਨੁਸਾਰ ਇਹ ਗੈਲਰੀਆਂ ਉਸ ਸਮੇਂ ਦੌਰਾਨ ਪੰਜਾਬ ਵਿੱਚ ਵਾਪਰੀਆਂ ਵੱਖ-ਵੱਖ ਘਟਨਾਵਾਂ ਦੀ ਵਿਸ਼ੇਸ਼ ਇਤਿਹਾਸਕ ਮਹੱਤਤਾ ਨੂੰ ਦਰਸਾਉਂਦੀਆਂ ਹਨ । ਇਨ੍ਹਾਂ ਘਟਨਾਵਾਂ ਨੂੰ ਦਿਖਾਉਣ ਲਈ ਨੂੰ ਆਡੀਓ-ਵਿਜ਼ੁਅਲ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ ।
ਇਸ ਦੌਰਾਨ ਜਲ੍ਹਿਆਂਵਾਲਾ ਬਾਗ ਵਿਖੇ 13 ਅਪ੍ਰੈਲ 1919 ਨੂੰ ਵਾਪਰੀਆਂ ਵੱਖ-ਵੱਖ ਘਟਨਾਵਾਂ ਨੂੰ ਦਰਸਾਉਣ ਲਈ ਇੱਕ ਸਾਊਂਡ ਅਤੇ ਲਾਈਟ ਸ਼ੋਅ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਕੈਂਪਸ ਵਿੱਚ ਕਈ ਵਿਕਾਸ ਪਹਿਲਕਦਮੀਆਂ ਕੀਤੀਆਂ ਗਈਆਂ ਹਨ । ਪੰਜਾਬ ਦੀ ਸਥਾਨਕ ਆਰਕੀਟੈਕਚਰਲ ਸ਼ੈਲੀ ਅਨੁਸਾਰ ਵਿਸਤ੍ਰਿਤ ਵਿਰਾਸਤ ਪੁਨਰ ਨਿਰਮਾਣ ਕਾਰਜ ਕੀਤੇ ਗਏ ਹਨ ।
ਇਹ ਵੀ ਪੜ੍ਹੋ: ਕੈਪਟਨ ਦਾ ਸਿੱਧੂ ਦੇ ਬਾਗੀ ਧੜੇ ਖਿਲਾਫ ਵੱਡਾ ਦਾਅ- ਡਿਨਰ ‘ਤੇ ਸੱਦੇ ਵਿਧਾਇਕ ਤੇ ਸੰਸਦ ਮੈਂਬਰ
ਦੱਸ ਦੇਈਏ ਕਿ ਇਸ ਸਮਾਗਮ ਕੇਂਦਰੀ ਸੱਭਿਆਚਾਰ ਮੰਤਰੀ, ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ, ਸੱਭਿਆਚਾਰ ਰਾਜ ਮੰਤਰੀ, ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ, ਹਰਿਆਣਾ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਅਤੇ ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਸ਼ਾਮਿਲ ਹੋਣਗੇ।
ਇਹ ਵੀ ਦੇਖੋ: ਮੁੰਡੇ ਕਾਢ ਦੇਖ ਹੈਰਾਨ ਰਹਿ ਜਾਓਗੇ ,ਗੋਹੇ ਦੀ ਲੱਕੜੀ , ਇੱਟਾਂ ਬਣਾ-ਬਣਾ ਕੇ ਦਿਨਾਂ ‘ਚ ਬਣੇ ਕਰੋੜਪਤੀ !