ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਨਵੇਂ ਬੂਥ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਣਾਏ ਗਏ ਹਨ ਕਿਉਂਕਿ ਕਿਸੇ ਵੀ ਪੋਲਿੰਗ ਬੂਥ ਵਿੱਚ 1200 ਤੋਂ ਵੱਧ ਵੋਟਰ ਨਹੀਂ ਹੋ ਸਕਦੇ।
ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਵਿੱਚ ਲਗਭਗ 640 ਪੋਲਿੰਗ ਬੂਥ ਸਨ ਅਤੇ ਹੁਣ ਇਹ ਗਿਣਤੀ ਵਧਾ ਕੇ 693 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਨਵੇਂ 53 ਹੋਰ ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 13 ਬੂਥ, ਰੂਪਨਗਰ ਹਲਕਾ ਵਿੱਚ 23 ਅਤੇ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ 17 ਬੂਥ ਹਨ। ਉਹਨਾਂ ਅੱਗੇ ਦੱਸਿਆ ਕਿ ਨਵੰਬਰ ਮਹੀਨੇ ਵਿੱਚ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੀ ਸਮੀਖਿਆ ਕਰਨ ਤੋਂ ਬਾਅਦ ਅਤੇ ਲੋੜ ਪੈਣ ‘ਤੇ ਪੋਲਿੰਗ ਬੂਥ ਵਿੱਚ ਵੋਟਰ ਸੀਮਾ ਘਟਾ ਕੇ ਇੱਕ ਹਜ਼ਾਰ ਕਰ ਦਿੱਤੀ ਜਾਵੇਗੀ। ਸੋਨਾਲੀ ਗਿਰੀ ਨੇ ਕਿਹਾ, ‘ਜੇਕਰ ਕੋਵਿਡ ਕਾਰਨ ਸਥਿਤੀ ਹੋਰ ਬੂਥਾਂ ਦੀ ਲੋੜ ਪਈ ਤਾਂ ਹੋਰ ਨਵੇਂ ਪੋਲਿੰਗ ਬੂਥ ਬਣਾਏ ਜਾਣਗੇ।
ਇਹ ਵੀ ਪੜ੍ਹੋ : ਸਿੱਧੂ ਵੱਲੋਂ ਬੇਲੋੜੀਆਂ ਟਿੱਪਣੀਆਂ ਕਰਕੇ ਚੀਮਾ ਪਹੁੰਚੇ ਸੋਨੀਆ ਗਾਂਧੀ ਕੋਲ, ਕਿਹਾ-ਪਾਰਟੀ ਨੂੰ ਬਣਾ ਦਿੱਤਾ ਮਜ਼ਾਕ ਦਾ ਪਾਤਰ