ਟੋਕੀਓ ਵਿੱਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦੀ ਭਾਵਿਨਾ ਪਟੇਲ ਨੇ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਵਿਨਾ ਪਟੇਲ ਟੇਬਲ ਟੈਨਿਸ ਵਿੱਚ ਭਾਰਤ ਲਈ ਮੈਡਲ ਜਿੱਤਣ ਵਾਲੀ ਪਹਿਲੀ ਖਿਡਾਰਨ ਹੈ ।
ਭਾਵਿਨਾ ਪਟੇਲ ਦੀ ਸ਼ਲਾਘਾ ਕਰਦਿਆਂ ਪੀਐਮ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਸਫ਼ਰ ਨੌਜਵਾਨਾਂ ਨੂੰ ਖੇਡਾਂ ਵਿੱਚ ਆਉਣ ਲਈ ਪ੍ਰੇਰਿਤ ਕਰੇਗਾ।ਦਰਅਸਲ, ਪੀਐਮ ਮੋਦੀ ਨੇ ਟਵੀਟ ਕਰਕੇ ਭਾਵਿਨਾ ਪਟੇਲ ਨੂੰ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ । ਪੀਐਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਭਾਵਿਨਾ ਪਟੇਲ ਨੇ ਇਤਿਹਾਸ ਰਚਿਆ ਹੈ ।
ਭਾਵਿਨਾ ਭਾਰਤ ਲਈ ਇਤਿਹਾਸਕ ਚਾਂਦੀ ਦਾ ਤਗਮਾ ਜਿੱਤ ਕੇ ਲਿਆਈ ਹੈ। ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ । ਉਨ੍ਹਾਂ ਦਾ ਸਫ਼ਰ ਨੌਜਵਾਨਾਂ ਨੂੰ ਖੇਡਾਂ ਵਿੱਚ ਆਉਣ ਲਈ ਪ੍ਰੇਰਿਤ ਕਰੇਗਾ।
ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਭਾਵਿਨਾ ਦੀ ਜਿੱਤ ਭਾਰਤ ਲਈ ਮਾਣ ਵਾਲੀ ਗੱਲ ਹੈ। ਰਾਸ਼ਟਰਪਤੀ ਨੇ ਕਿਹਾ ਕਿ ਭਾਵਿਨਾ ਪਟੇਲ ਨੇ ਚਾਂਦੀ ਦਾ ਤਗਮਾ ਜਿੱਤ ਕੇ ਭਾਰਤੀ ਟੀਮ ਨੂੰ ਪ੍ਰੇਰਿਤ ਕੀਤਾ ਹੈ। ਭਾਵਿਨਾ ਦਾ ਮੈਡਲ ਜਿੱਤਣਾ ਭਾਰਤ ਲਈ ਬਹੁਤ ਮਾਣ ਵਾਲੀ ਗੱਲ ਹੈ । ਮੈਂ ਭਾਵਿਨਾ ਪਟੇਲ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਾ ਹਾਂ ।
ਦੱਸ ਦੇਈਏ ਕਿ ਭਾਵਿਨਾ ਪਟੇਲ ਨੂੰ ਟੋਕੀਓ ਪੈਰਾਲੰਪਿਕਸ ਵਿੱਚ ਟੇਬਲ ਟੈਨਿਸ ਦੇ ਫਾਈਨਲ ਮੈਚ ਵਿੱਚ ਚੀਨ ਦੀ ਯਿੰਗ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ । ਭਾਵਿਨਾ, ਹਾਲਾਂਕਿ, ਭਾਰਤ ਲਈ ਚਾਂਦੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਟੇਬਲ ਟੈਨਿਸ ਖਿਡਾਰਨ ਬਣ ਗਈ । ਭਾਵਿਨਾ ਤੋਂ ਪਹਿਲਾਂ ਕੋਈ ਵੀ ਭਾਰਤੀ ਖਿਡਾਰੀ ਕੁਆਰਟਰ ਫਾਈਨਲ ਤੱਕ ਨਹੀਂ ਪਹੁੰਚ ਸਕਿਆ ਸੀ।