ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਦੇ ਬਹੁਤ ਸਾਰੇ ਰਾਜਾਂ ਵਿੱਚ ਅੱਜ ਯਾਨੀ ਕਿ ਮੰਗਲਵਾਰ ਨੂੰ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦਿੱਲੀ ਵਿੱਚ ਹੋਈ ਤੇਜ਼ ਬਾਰਿਸ਼ ਨਾਲ ਲੋਕਾਂ ਨੂੰ ਲਗਾਤਾਰ ਪੈ ਰਹੀ ਗਰਮੀ ਤੋਂ ਰਾਹਤ ਮਿਲ ਗਈ ਹੈ। ਉੱਥੇ ਹੀ ਦੂਜੇ ਪਾਸੇ ਭਾਰੀ ਬਾਰਿਸ਼ ਕਾਰਨ ਸੜਕਾਂ ‘ਤੇ ਟ੍ਰੈਫ਼ਿਕ ਜਾਮ ਲੱਗ ਗਿਆ ਹੈ।
ਦਰਅਸਲ, ਮੌਸਮ ਵਿਭਾਗ ਵੱਲੋਂ ਇਸ ਸਬੰਧੀ ਆਰੇਂਜ ਅਲਰਟ ਕੀਤਾ ਗਿਆ ਹੈ। ਦਿੱਲੀ ਵਿੱਚ ਹੋਈ ਭਾਰੀ ਬਾਰਿਸ਼ ਕਰਨ ਕਈ ਥਾਵਾਂ ‘ਤੇ ਪਾਣੀ ਵੀ ਭਰ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਮੁੰਬਈ ਵਿੱਚ ਵੀ ਭਾਰੀ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਬਾਰਿਸ਼ ਕਾਰਨ ਦਿੱਲੀ ਤੇ ਮੁੰਬਈ ਦੀਆਂ ਸੜਕਾਂ ਪਾਣੀ ਨਾਲ ਪੂਰੀ ਤਰ੍ਹਾਂ ਭਰ ਗਈਆਂ ਹਨ।
ਇਸ ਸਬੰਧੀ ਮੌਸਮ ਵਿਭਾਗ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਅੱਜ ਯਾਨੀ ਕਿ 31 ਅਗਸਤ ਨੂੰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਸੀ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਇਸ ਤੋਂ ਇਲਾਵਾ ਦੇਸ਼ ਦੇ ਦੱਖਣੀ, ਪੱਛਮੀ, ਪੂਰਬੀ ਤੇ ਉੱਤਰੀ ਹਿੱਸੇ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। IMD ਅਨੁਸਾਰ 31 ਅਗਸਤ ਨੂੰ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਉੜੀਸਾ ਤੇ ਮਹਾਰਾਸ਼ਟਰ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।