ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਾਬਾਲਗ ਭੈਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਦੋ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।
ਭੈਣ ਨੇ ਪੋਕਸੋ ਅਦਾਲਤ ਵਿੱਚ ਮੰਨਿਆ ਹੈ ਕਿ ਉਸਨੇ ਆਪਣੇ ਭਰਾ ਉੱਤੇ ਝੂਠਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਦੋਸ਼ੀ ਭਰਾ ਦੀ ਰਿਹਾਈ ਦੇ ਆਦੇਸ਼ ਦਿੱਤੇ।
2 ਸਾਲ ਪਹਿਲਾਂ ਇਸ ਆਦਮੀ ਨੂੰ ਆਪਣੀ ਨਾਬਾਲਗ ਭੈਣ ਨਾਲ ਵਾਰ -ਵਾਰ ਬਲਾਤਕਾਰ ਕਰਨ ਦੇ ਲਈ ਜੇਲ੍ਹ ਭੇਜਿਆ ਗਿਆ ਸੀ, ਪਰ ਹੁਣ ਲੜਕੀ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਆਪਣੇ ਬੁਆਏਫ੍ਰੈਂਡ ਦੇ ਕਹਿਣ ‘ਤੇ ਆਪਣੇ ਭਰਾ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਸੀ। ਲੜਕੀ ਨੇ ਅਦਾਲਤ ਵਿੱਚ ਦੱਸਿਆ ਕਿ ਜਦੋਂ ਵੀ ਉਹ ਆਪਣੇ ਬੁਆਏਫ੍ਰੈਂਡ ਨਾਲ ਬਾਹਰ ਜਾਂਦੀ ਸੀ ਤਾਂ ਉਸਦਾ ਭਰਾ ਉਸਨੂੰ ਰੋਕਦਾ ਸੀ ਅਤੇ ਕੁੱਟਮਾਰ ਕਰਦਾ ਸੀ।
ਇਸ ਕਾਰਨ ਉਹ ਆਪਣੇ ਭਰਾ ਨਾਲ ਨਾਰਾਜ਼ ਸੀ ਅਤੇ ਆਪਣੇ ਬੁਆਏਫ੍ਰੈਂਡ ਦੇ ਕਹਿਣ ‘ਤੇ ਉਸ ਨੇ ਆਪਣੇ ਭਰਾ ਦੇ ਖਿਲਾਫ ਕੇਸ ਦਰਜ ਕਰਵਾਇਆ ਸੀ। ਦੱਸ ਦੇਈਏ ਕਿ ਸਾਲ 2019 ਵਿੱਚ ਲੜਕੀ ਨੇ ਕੁੱਲ ਪੁਲਿਸ ਥਾਣੇ ਜਾ ਕੇ ਆਪਣੇ ਭਰਾ ਦੇ ਖਿਲਾਫ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਦੋਂ ਤੋਂ ਉਹ ਜੇਲ੍ਹ ਵਿੱਚ ਸੀ। ਲੜਕੀ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਅਗਸਤ 2017 ਵਿੱਚ ਉਸ ਦੇ ਭਰਾ ਨੇ ਉਸ ਨਾਲ ਬਲਾਤਕਾਰ ਕੀਤਾ ਸੀ ਜਦੋਂ ਉਸ ਦੇ ਮਾਪੇ ਘਰ ਵਿੱਚ ਨਹੀਂ ਸਨ। ਲੜਕੀ ਨੇ ਕਿਹਾ ਸੀ ਕਿ ਨਵੰਬਰ 2018 ਵਿੱਚ ਫਿਰ ਉਸ ਦੇ ਭਰਾ ਨੇ ਉਸ ਨਾਲ ਬਲਾਤਕਾਰ ਕੀਤਾ।