ਫ਼ਰੀਦਕੋਟ: ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਅੱਜ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੀ। ਮਿਲੀ ਜਾਣਕਾਰੀ ਮੁਤਾਬਕ ਐਸਆਈਟੀ ਨੇ ਆਪਣੇ ਦੌਰੇ ਦੌਰਾਨ ਉਨ੍ਹਾਂ ਲੋਕਾਂ ਨੂੰ ਖੁੱਲਾ ਸੱਦਾ ਦਿੱਤਾ ਹੈ ਜਿਨ੍ਹਾਂ ਕੋਲ ਇਸ ਸੰਬੰਧੀ ਕੋਈ ਅਹਿਮ ਜਾਣਕਾਰੀ ਹੈ।
ਤੁਹਾਨੂੰ ਦੱਸ ਦੇਈਏ ਕਿ ਬੁਰਜ ਜਵਾਹਰ ਸਿੰਘ ਉਹ ਗੁਰਦੁਆਰਾ ਸਾਹਿਬ ਹੈ ਜਿੱਥੇ ਬੇਅਦਬੀ ਦੀ ਪਹਿਲੀ ਘਟਨਾ ਹੋਈ ਸੀ। ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋ ਗਿਆ।
24-25 ਅਕਤੂਬਰ 2015 ਦੀ ਰਾਤ ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਦੇ ਬਾਹਰ ਲਗਾਏ ਗਏ ਇਤਿਹਾਸਕ ਲਿਖਿਤ ਬੋਰਡ ‘ਤੇ ਕਾਲੇ ਮਾਰਕਰ ਨਾਲ ਇਤਰਾਜ਼ਯੋਗ ਸ਼ਬਦਾਵਲੀ ਲਿਖੇ ਦੋ ਪੋਸਟਰ ਚਿਪਕਾਏ ਮਿਲੇ ਸਨ। 12 ਅਕਤੂਬਰ 2015 ਨੂੰ ਸਵੇਰੇ-ਸਵੇਰੇ ਗੁਰਦੁਆਰਾ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਹਰ ਤੇ ਗਲੀਆਂ ਵਿੱਚ ਪਵਿੱਤਰ ਅੰਗ ਖਿਲਰੇ ਹੋਏ ਮਿਲੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਬਣੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਕ
ਇਸ ਦੀ ਜਾਂਚ ਐਸਆਈਟੀ ਵੱਲੋਂ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਗੁੱਸਾ ਸੀ। ਸਿੱਖ ਸੰਗਤ ਨੇ ਪੂਰੇ ਪੰਜਾਬ ਵਿੱਚ ਇਸਦੇ ਵਿਰੁੱਧ ਪ੍ਰਦਰਸ਼ਨ ਕਰਕੇ ਗੁੱਸਾ ਜ਼ਾਹਰ ਕੀਤਾ ਸੀ। ਉਸ ਤੋਂ ਬਾਅਦ ਅੱਜ ਤੱਕ ਪੁਲਿਸ, ਸੀਬੀਆਈ ਅਤੇ ਜਾਂਚ ਕਮਿਸ਼ਨ ਦੀ ਜਾਂਚ ਦੇ ਬਾਅਦ ਵੀ ਕਿਸੇ ਨੂੰ ਵੀ ਇਸ ਮਾਮਲੇ ਵਿੱਚ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ।