ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੁਆਰਾ ਬੀਤੇ ਦਿਨੀਂ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਚਾਰ ਕਾਰਜਕਾਰੀ ਪ੍ਰਧਾਨਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨੂੰ ਦਿੱਤੇ ਗਏ ਇਕ ਬਿਆਨ ਦਾ ਮਾਮਲਾ ਕਾਫੀ ਭਖਦਾ ਨਜ਼ਰ ਆ ਰਿਹਾ ਹਰੀਸ਼ ਰਾਵਤ ਦੁਆਰਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਦੀ ਤੁਲਨਾ ਪੰਜ ਪਿਆਰਿਆਂ ਨਾਲ ਕੀਤੀ ਗਈ ਸੀ ਅਤੇ ਇਨ੍ਹਾਂ ਨੂੰ ਹਰੀਸ਼ ਰਾਵਤ ਦੁਆਰਾ ਪੰਜ ਪਿਆਰੇ ਦੱਸਿਆ ਗਿਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ ਅਤੇ ਹਰੀਸ਼ ਰਾਵਤ ਦੇ ਇਸ ਬਿਆਨ ਨੂੰ ਲੈ ਕੇ ਵਿਰੋਧ ਵੀ ਸ਼ੁਰੂ ਹੋ ਗਿਆ ਹਰੀਸ਼ ਰਾਵਤ ਦੇ ਇਸ ਬਿਆਨ ਤੋਂ ਬਾਅਦ ਅੱਜ ਪਟਿਆਲਾ ਵਿਖੇ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ,ਅਤੇ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸਤਵਿੰਦਰ ਸਿੰਘ ਸੱਤਾ ਦੀ ਅਗਵਾਈ ਵਿਚ ਹਰੀਸ਼ ਰਾਵਤ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ਹਾਸਲ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਗਿਆ ਅਤੇ ਝੂਠੀਆਂ ਸਹੁੰਆਂ ਖਾ ਕੇ ਸੱਤਾ ਵਿੱਚ ਆਈ ਸਰਕਾਰ ਦੇ ਨੁਮਾਇੰਦੇ ਹੁਣ ਸਿੱਖਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕਰ ਰਹੇ ਨੇ ਅਤੇ ਹੁਣ ਹਰੀਸ਼ ਰਾਵਤ ਵੱਲੋਂ ਆਪਣੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕੀਤੀ ਗਈ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਚਾਹੇ ਉਹ ਹਰਿਮੰਦਰ ਸਾਹਿਬ ਉੱਤੇ ਅਟੈਕ ਹੋਵੇ ਜਾਂ ਫਿਰ ਝੂਠੀਆਂ ਸਹੁੰਆਂ ਖਾ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਹੋਵੇ ਪਰ ਹੁਣ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਅਤੇਕਾਂਗਰਸ ਪਾਰਟੀ ਨੂੰ ਮੂੰਹ ਤੋਡ਼ਵਾਂ ਜਵਾਬ ਵਿਧਾਨ ਸਭਾ ਵਿੱਚ ਦੇਣਗੇ ਉੱਥੇ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰੀਸ਼ ਰਾਵਤ ਦੇ ਖ਼ਿਲਾਫ਼ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀਆਂ ਧਾਰਾਵਾਂ ਸਮੇਤ ਪਰਚਾ ਦਰਜ ਹੋਣਾ ਚਾਹੀਦੈ।
ਉੱਥੇ ਹੀ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸਤਨਾਮ ਸਿੰਘ ਸੱਤਾ ਨੇ ਕਿਹਾ ਕਿ ਨੌਜਵਾਨ ਕਦੇ ਵੀ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਆਪਣੇ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਵਾਲੇ ਹਰੀਸ਼ ਰਾਵਤ ਕਦੇ ਵੀ ਸਿੱਖ ਪੰਥ ਮੁਆਫ਼ ਨਹੀਂ ਕਰੇਗਾ। ਯੂਥ ਅਕਾਲੀ ਦਲ ਵੱਲੋਂ ਪਟਿਆਲਾ ਦੇ ਦੁੱਖ ਨਿਵਾਰਨ ਦੇਸ਼ ਸਾਹਮਣੇ ਹਰੀਸ਼ ਰਾਵਤ ਦੇ ਫੂਕੇ ਗਏ ਪੁਤਲੇ ਦੌਰਾਨ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਜਸਪਾਲ ਸਿੰਘ ਬਿੱਟੂ ਚੱਠਾ, ਇੰਦਰਜੀਤ ਸਿੰਘ ਰੱਖਡ਼ਾ, ਹਰਿੰਦਰਪਾਲ ਸਿੰਘ ਟੌਹੜਾ, ਮਨਵਿੰਦਰ ਸਿੰਘ ਸਵੈਣੀ,ਅੰਮ੍ਰਿਤ ਲੰਘ, ਮਨਪ੍ਰੀਤ ਭੰਗੂ, ਤੇਜਬੀਰ ਸਿੰਘ ਵੜੈਚ, ਲੱਖਾ ਸਿੰਘ ਸੰਧੂ, ਹਰਵਿੰਦਰ ਸਿੰਘ ਸਰਪੰਚ, ਪਰਮਿੰਦਰ ਭੱਜੋਮਾਜਰੀ,ਪਰਮਜੀਤ ਵਡਾਲਾ ਗੁਰਤੇਜ ਸਿੱਧੂਵਾਲ, ਨਰਿੰਦਰ ਸਿੰਘ,ਰਣਜੋਧ ਭੱਜੋਮਾਜਰੀ ਸੁੱਖੀ ਥਿੰਦ,ਗੁਰਵਿੰਦਰ ਸਿੰਘ, ਇਸ਼ਟਪਾਲ,ਨਾਹਰ ਸਿੰਘ ਬਲਬੇਡ਼ਾ, ਹਰਸ਼ਦੀਪ ਸੰਧੂ, ਸਿਕੰਦਰ ਵਿਰਕਤੋ ਇਲਾਵਾ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੇ ਆਗੂ ਹਾਜ਼ਰ ਸਨ।