ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਮੁੰਬਈ ਨਗਰ ਨਿਗਮ ਯਾਨੀ ਕਿ BMC ਵੱਲੋਂ ਕਈ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ।
ਇਸ ਮੁਤਾਬਿਕ ਜਿਹੜੇ ਯਾਤਰੀ ਹੁਣ ਮੁੰਬਈ ਦੇ ਛੱਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਏਅਰਪੋਰਟ ‘ਤੇ ਉਤਰਨਗੇ, ਉਨ੍ਹਾਂ ਸਾਰੇ ਯਾਤਰੀਆਂ ਨੂੰ ਏਅਰਪੋਰਟ ‘ਤੇ ਉਤਰਨ ਤੋਂ ਬਾਅਦ RT-PCR ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ: ਅਦਾਕਾਰ ਤੇ ਬਿੱਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਦਰਅਸਲ, ਇਹ ਨਿਯਮ 3 ਸਤੰਬਰ 2021 ਦੀ ਅੱਧੀ ਰਾਤ ਤੋਂ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਇੰਸਟੀਟਿਊਸ਼ਨਲ ਕੁਆਰੰਟੀਨ ਦ ਨਿਯਮ ਖਤਮ ਕਰ ਦਿੱਤਾ ਗਿਆ ਸੀ। ਇਹ ਫੈਸਲਾ ਸਰਕਾਰ ਵੱਲੋਂ ਕੋਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਲਿਆ ਗਿਆ ਸੀ।
ਇਸ ਸਬੰਧੀ BMC ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਯੂਰਪ, ਦੱਖਣੀ ਅਫਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਨਿਊਜ਼ੀਲੈਂਡ ਵਰਗੇ ਦੇਸ਼ਾਂ ਦੇ ਯਾਤਰੀਆਂ ‘ਤੇ ਲਾਗੂ ਹੋਵੇਗਾ ਤੇ ਉਨ੍ਹਾਂ ਨੂੰ ਏਅਰਪੋਰਟ ‘ਤੇ ਪਹੁੰਚਦਿਆਂ ਹੀ RT-PCR ਟੈਸਟ ਕਰਵਾਉਣਾ ਪਵੇਗਾ।
ਇਹ ਵੀ ਪੜ੍ਹੋ: ਨਹੀਂ ਰਹੇ ਕਸ਼ਮੀਰ ਦੇ ਸਾਬਕਾ ਹੁਰੀਅਤ ਨੇਤਾ ਸਈਦ ਅਲੀ ਸ਼ਾਹ ਗਿਲਾਨੀ, ਮਹਿਬੂਬਾ ਮੁਫ਼ਤੀ ਨੇ ਜਤਾਇਆ ਸੋਗ
ਦੱਸ ਦੇਈਏ ਕਿ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਇੰਸਟੀਟਿਊਸ਼ਨਲ ਕੁਆਰੰਟੀਨ ਖਤਮ ਕਰ ਕੇ RT-PCR ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਹੁਣ ਮੁੰਬਈ ਏਅਰਪੋਰਟ ‘ਤੇ ਇੱਕ ਘੰਟੇ ਵਿੱਚ ਘੱਟੋ-ਘੱਟ ਤਿੰਨ ਯਾਤਰੀਆਂ ਦੀ ਕੋਰੋਨਾ ਜਾਂਚ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਹਿਲਾਂ ਸਰਕਾਰ ਵੱਲੋਂ ਕੋਰੋਨਾ ਦੀਆਂ ਦੋਨੋ ਡੋਜ਼ ਲੈ ਚੁੱਕੇ ਲੋਕਾਂ ਨੂੰ ਇਸ ਨਿਯਮ ਤੋਂ ਛੋਟ ਦਿੱਤੀ ਗਈ ਸੀ, ਪਰ ਕੋਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਇਹ ਛੋਟ ਵੀ ਖਤਮ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿਨ੍ਹਾਂ ਯਾਤਰੀਆਂ ਨੇ ਮੁੰਬਈ ਤੋਂ ਬਾਹਰ ਜਾਣਾ ਹੈ ਉਨ੍ਹਾਂ ਨੂੰ ਆਪਣੀ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ।
ਇਹ ਵੀ ਦੇਖੋ: 25 ਹੋਰ ਵੱਧ ਕੇ 925 ਦਾ ਹੋਇਆ, ਸੁਆਣੀਆਂ ਨੇ ਜੰਮ ਕੇ ਕੱਢੀ ਮੋਦੀ ਖਿਲਾਫ ਭੜਾਸ