ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਬੀਤੀ ਦੇਰ ਰਾਤ ਲੰਮਾ ਸਮਾਂ ਬੀਮਾਰੀ ਨਾਲ ਲੜਨ ਪਿੱਛੋਂ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ ਸਨ।
ਚੰਦਨ ਮਿੱਤਰਾ 65 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ ਹਨ। ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰ ਹਨ। ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ,‘‘ਸੀਨੀਅਰ ਪੱਤਰਕਾਰ ਅਤੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਚੰਦਨ ਮਿੱਤਰਾ ਦੇ ਦੇਹਾਂਤ ਬਾਰੇ ਜਾਣ ਕੇ ਦੁੱਖ ਹੋਇਆ। ਮੈਂ ਉਨਾਂ ਨਾਲ ਆਪਣੀ ਪੁਰਾਣੀ ਸਾਂਝ ਨੂੰ ਯਾਦ ਕਰਦਾ ਹਾਂ। ਰੱਬ ਉਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ੇ।’’
ਇਹ ਵੀ ਪੜ੍ਹੋ : ਕ੍ਰਿਸਟੀਆਨੋ ਰੋਨਾਲਡੋ ਨੇ ਰਚਿਆ ਇਤਿਹਾਸ, ਸਭ ਤੋਂ ਵੱਧ ਗੋਲ ਕਰਨ ਦਾ ਰਿਕਾਰਡ ਕੀਤਾ ਆਪਣੇ ਨਾਮ
ਜ਼ਿਕਰਯੋਗ ਹੈ ਕਿ ਮਿੱਤਰਾ ਨੇ ‘ਦ ਸਟੇਟਸਮੈਨ’, ‘ਦ ਟਾਈਮਜ਼ ਆਫ ਇੰਡੀਆ’, ‘ਦ ਸੰਡੇ ਆਬਜ਼ਰਵਰ’, ‘ਹਿੰਦੁਸਤਾਨ ਟਾਈਮਜ਼’ ਅਤੇ ‘ਦ ਪਾਇਨੀਅਰ’ ਵਿੱਚ ਕੰਮ ਕੀਤਾ ਅਤੇ ਬਾਅਦ ਵਿੱਚ ਪਾਇਨੀਅਰ ਅਖਬਾਰ ਦੇ ਸੰਪਾਦਕ ਅਤੇ ਐਮ.ਡੀ. ਬਣੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਚੰਦਨ ਮਿੱਤਰਾ ਦੇ ਦੇਹਾਂਤ ’ਤੇ ਅਫਸੋਸ ਪ੍ਰਗਟ ਕਰਦੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਦਰਅਸਲ ਲੰਬੇ ਸਮੇਂ ਤੋਂ ਉਹਨਾਂ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਕੁਸ਼ਨ ਮਿੱਤਰਾ ਨੇ ਦਿੱਤੀ ਹੈ।
ਇਹ ਵੀ ਦੇਖੋ : ਦੇਖੋ ਕਿਹੜੇ ਮੰਤਰੀਆਂ ਦੀ ਹੋ ਸਕਦੀ ਐ ਕੈਬਿਨੇਟ ‘ਚੋ ਛੁੱਟੀ, ਕੈਪਟਨ ਦੀ ਕੈਬਿਨੇਟ ‘ਚ ਹੋ ਸਕਦਾ ਵੱਡਾ ਬਦਲਾਅ ?