ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਚੌਥਾ ਮੈਚ ਅੱਜ ਤੋਂ ਲੰਡਨ ਦੇ ਓਵਲ ਮੈਦਾਨ ‘ਤੇ ਖੇਡਿਆ ਜਾਂ ਰਿਹਾ ਹੈ। ਇੰਗਲੈਂਡ ਦੇ ਕਪਤਾਨ ਜੋ ਰੂਟ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਪਰ ਓਵਲ ਟੈਸਟ ‘ਚ ਟੀਮ ਇੰਡੀਆ ਦੀ ਸ਼ੁਰੂਆਤ ਖਰਾਬ ਰਹੀ ਹੈ। ਰੋਹਿਤ ਸ਼ਰਮਾ ਤੋਂ ਬਾਅਦ ਕੇਐਲ ਰਾਹੁਲ ਵੀ ਆਊਟ ਹੋ ਗਏ ਹਨ। ਰਾਹੁਲ ਨੂੰ ਓਲੀ ਰੌਬਿਨਸਨ ਨੇ ਐਲਬੀਡਬਲਯੂ ਕਰ ਆਪਣਾ ਸ਼ਿਕਾਰ ਬਣਾਇਆ ਹੈ। ਰਾਹੁਲ 17 ਦੌੜਾਂ ਬਣਾ ਕੇ ਪਵੇਲੀਅਨ ਪਰਤੇ ਹਨ। ਭਾਰਤ ਦਾ ਦੂਜਾ ਵਿਕਟ 28 ਦੇ ਸਕੋਰ ‘ਤੇ ਡਿੱਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋ ਕੋਵਿਡ -19 ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਕੀਤੇ ਗਏ ਜਾਰੀ, ਪੜ੍ਹੋ ਨਵੇਂ ਆਦੇਸ਼
ਦੋਨਾਂ ਟੀਮਾਂ ਵਿੱਚ ਦੋ ਬਦਲਾਅ ਕੀਤੇ ਗਏ ਹਨ। ਟੀਮ ਇੰਡੀਆ ਨੇ ਇਸ਼ਾਂਤ ਸ਼ਰਮਾ ਅਤੇ ਮੁਹੰਮਦ ਸ਼ਮੀ ਦੀ ਜਗ੍ਹਾ ਉਮੇਸ਼ ਯਾਦਵ ਅਤੇ ਸ਼ਾਰਦੁਲ ਠਾਕੁਰ ਨੂੰ ਸ਼ਾਮਿਲ ਕੀਤਾ ਹੈ। ਜਦੋਂ ਕਿ ਇੰਗਲੈਂਡ ਦੀ ਟੀਮ ਨੇ ਆਖਰੀ 11 ਵਿੱਚ ਓਲੀ ਪੋਪ ਅਤੇ ਕ੍ਰਿਸ ਵੋਕਸ ਨੂੰ ਜਗ੍ਹਾ ਦਿੱਤੀ ਹੈ।
ਇਹ ਵੀ ਦੇਖੋ : ‘ Ammy Virk ‘ਤੇ ਲਾਏ ਵੱਡੇ ਦੋਸ਼, ਕਿਹਾ ਐਮੀ ਕਰ ਰਿਹਾ ”ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼” ! Ammy Virk News