ਨਸ਼ਾ ਤਸਕਰੀ ਦੇ ਦੋਸ਼ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਦੁਬਾਰਾ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਇਨ੍ਹਾਂ ਤਸਕਰਾਂ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਸੀ।
ਜਿਸ ਦੇ ਚਲਦੇ ਪੁਲਿਸ ਨੇ ਇਨ੍ਹਾਂ ਭਗੌੜਿਆਂ ਦੀ ਸੂਚੀ ਤਿਆਰ ਕੀਤੀ ਹੈ ਅਤੇ ਉਨ੍ਹਾਂ ਦੇ ਖਿਲਾਫ ਕੇਸ ਦਰਜ ਕੀਤੇ ਹਨ। ਇਸ ਦੇ ਤਹਿਤ ਪੁਲਿਸ ਨੇ ਇੱਕ ਹੀ ਦਿਨ ਵਿੱਚ 51 ਨਸ਼ਾ ਤਸਕਰਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਤਸਕਰ ਨਾ ਤਾਂ ਜ਼ਮਾਨਤ ਮਿਲਣ ਤੋਂ ਬਾਅਦ ਖੁਦ ਪੇਸ਼ ਹੋਏ ਅਤੇ ਨਾ ਹੀ ਉਨ੍ਹਾਂ ਦੇ ਜ਼ਮਾਨਤ ਦੇਣ ਵਾਲਿਆਂ ਦਾ ਕੋਈ ਸੁਰਾਗ ਪਤਾ ਲੱਗ ਸਕਿਆ।