ਕਾਂਗਰਸ ਸਰਕਾਰ ਤੋਂ ਹਰ ਸੈਕਟਰ ਅਸੰਤੁਸ਼ਟ ਹੈ। ਲਗਾਤਾਰ ਮੰਗਾਂ ਮੰਨਵਾਉਣ ਲਈ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਭਾਵੇਂ ਉਹ ਕਿਸਾਨਾਂ ਦਾ ਮੁੱਦਾ ਹੋਵੇ ਜਾਂ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਹੋਵੇ। ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪ੍ਰੋਫੈਸਰਾਂ ਦੀ ਭਰਤੀ ਨੂੰ ਲੈ ਕੇ ਕਾਫੀ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ।
ਰਿਸਰਚ ਸਕਾਲਰ ਵੱਲੋਂ ਅੱਜ ਚੰਡੀਗੜ੍ਹ ਦੇ ਮਟਕਾ ਚੌਕ ਵਿਚ ਖੜ੍ਹੇ ਹੋ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਤੇ ਸੂਬਾ ਸਰਕਾਰ ਦਾ ਪਿਟ ਸਿਆਪਾ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। । ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਸਰਕਾਰੀ ਕਾਲਜਾਂ ਵਿਚ ਪ੍ਰੋਫੈਸਰਾਂ ਦੀ ਭਰਤੀ ਨੂੰ ਫਿਰ ਤੋਂ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਨਿੱਜੀਕਰਨ ਬੰਦ ਕੀਤਾ ਜਾਵੇ।
ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਘਰ ਘਰ ਨੌਕਰੀ ਦੇ ਵਾਅਦੇ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਅਧਿਆਪਕ ਲਗਾਤਾਰ ਸੰਘਰਸ਼ ਕਰ ਰਹੇ ਹਨ । ਪੰਜਾਬ ਦਾ ਨੌਜਵਾਨ ਵਰਗ ਆਪਣੀ ਯੋਗਤਾ ਦੇ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਲਈ ਸੜਕਾਂ ‘ਤੇ ਉਤਰਿਆ ਹੋਇਆ ਹੈ ਤਾਂ ਜੋ ਰੁਜ਼ਗਾਰ ਪ੍ਰਾਪਤ ਕਰ ਕੇ ਆਪਣੇ ਭਵਿੱਖ ਨੂੰ ਸੰਵਾਰ ਸਕੇ। ਪਰ ਪੰਜਾਬ ਸਰਕਾਰ ਦੁਆਰਾ ਇਨ੍ਹਾਂ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਨਹੀਂ ਦਿੱਤਾ ਸਗੋਂ ਝੂਠੇ ਰੁਜ਼ਗਾਰ ਮੇਲੇ ਲਗਾ ਕੇ ਗਲਤ ਅੰਕੜੇ ਇਕੱਠੇ ਕੀਤੇ ਜਾਂਦੇ ਹਨ ਤੇ ਰੋਜ਼ਗਾਰ ਦੇਣ ਦਾ ਝੂਠਾ ਵਿਖਾਵਾ ਕੀਤਾ ਜਾਦਾਂ ਹੈ।
ਇਹ ਵੀ ਪੜ੍ਹੋ : SAD ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ‘ਚ ਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਧਾਰਮਿਕ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਮਤਾ ਪਾਸ ਕਰਨ ਦੀ ਕੀਤੀ ਮੰਗ