Sidharth Shukla Funeral Live: ਅਦਾਕਾਰ ਸਿਧਾਰਥ ਸ਼ੁਕਲਾ ਦਾ ਅੰਤਿਮ ਸੰਸਕਾਰ ਪੂਰਾ ਹੋ ਗਿਆ ਹੈ। ਸ਼ਮਸ਼ਾਨ ਘਾਟ ‘ਤੇ ਅਦਾਕਾਰ ਦੀ ਮਾਂ ਦੀ ਹਾਲਤ ਦੇਖ ਕੇ ਹਰ ਕਿਸੇ ਦੀਆਂ ਅੱਖਾਂ ‘ਚ ਹੰਝੂ ਹਨ। ਸਿਧਾਰਥ ਸ਼ੁਕਲਾ ਦੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਲਗਭਗ ਖਤਮ ਹੋ ਚੁੱਕੀ ਹੈ। ਸਿਧਾਰਥ ਸ਼ੁਕਲਾ ਦਾ ਸਸਕਾਰ ਬ੍ਰਹਮਾਕੁਮਾਰੀ ਰੀਤੀ ਰਿਵਾਜਾਂ ਨਾਲ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਮਾਂ ਰੀਟਾ ਸ਼ੁਕਲਾ ਵੀ ਸ਼ਮਸ਼ਾਨਘਾਟ ਵਿੱਚ ਮੌਜੂਦ ਸਨ।

ਸਿਧਾਰਥ ਦੇ ਅੰਤਿਮ ਸੰਸਕਾਰ ਲਈ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਭਾਰੀ ਭੀੜ ਸੀ। ਇਸ ਭੀੜ ਨੂੰ ਰੋਕਣ ਲਈ ਮੁੰਬਈ ਪੁਲਿਸ ਨੂੰ ਬਹੁਤ ਜੱਦੋ ਜਹਿਦ ਕਰਨੀ ਪੈ ਰਹੀ ਹੈ। ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪੁਲਿਸ ਭੀੜ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।

ਦੱਸ ਦੇਈਏ ਸਿਧਾਰਥ ਸ਼ੁਕਲਾ ਦੀ ਵੀਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 40 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਸਮੁੱਚਾ ਬਾਲੀਵੁੱਡ ਅਤੇ ਟੀਵੀ ਉਦਯੋਗ ਹੈਰਾਨ ਹੈ। ਪ੍ਰਸ਼ੰਸਕ ਅਤੇ ਪਰਿਵਾਰ ਵਿਸ਼ਵਾਸ ਕਰਨ ਵਿੱਚ ਅਸਮਰੱਥ ਹਨ ਕਿ ਸਿਧਾਰਥ ਸ਼ੁਕਲਾ ਹੁਣ ਸਾਡੇ ਨਾਲ ਨਹੀਂ ਹਨ। ਉਸ ਦੀ ਲਾਸ਼ ਦਾ ਪੋਸਟਮਾਰਟਮ ਕੱਲ੍ਹ ਭਾਵ 2 ਸਤੰਬਰ ਦੀ ਸ਼ਾਮ ਨੂੰ ਮੁੰਬਈ ਦੇ ਕੂਪਰ ਹਸਪਤਾਲ ਵਿੱਚ ਕੀਤਾ ਗਿਆ ਸੀ।
ਸਿਧਾਰਥ ਸ਼ੁਕਲਾ ਦੇ ਪਰਿਵਾਰਕ ਮੈਂਬਰ ਉਸਦੀ ਲਾਸ਼ ਲੈਣ ਲਈ ਹਸਪਤਾਲ ਪਹੁੰਚੇ ਸਨ। ਪੋਸਟਮਾਰਟਮ ਤੋਂ ਬਾਅਦ ਸਿਧਾਰਥ ਸ਼ੁਕਲਾ ਦੀ ਲਾਸ਼ ਵੀਰਵਾਰ ਰਾਤ ਨੂੰ ਕੂਪਰ ਹਸਪਤਾਲ ਵਿੱਚ ਪਈ ਰਹੀ।






















