ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਕੱਪੜਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ।
ਜਿਸ ਵਿੱਚ 1 ਕਰਮਚਾਰੀ ਦੀ ਮੌਤ ਹੋ ਗਈ ਹੈ ਤੇ 5 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 6 ਵਜੇ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਇਹ ਚਾਰ-ਪੰਜ ਕਿਲੋਮੀਟਰ ਤੱਕ ਸੁਣਾਈ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਧਮਾਕੇ ਨਾਲ ਬੋਇਸਰ ਦੇ ਤਾਰਾਪੁਰ MIDC ਸਥਿਤ ਯੂਨਿਟ ਵਿੱਚ ਭਿਆਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਮਾਰੇ ਗਏ ਕਰਮਚਾਰੀ ਦੀ ਪਹਿਚਾਣ ਕਰਨਾ ਹਾਲੇ ਬਾਕੀ ਹੈ। ਇਸ ਤੋਂ ਇਲਾਵਾ ਫੈਕਟਰੀ ਦੇ ਦੋ ਹੋਰ ਕਰਮਚਾਰੀ ਘਟਨਾ ਤੋਂ ਬਾਅਦ ਤੋਂ ਲਾਪਤਾ ਹਨ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਫਿਰ ਟਲਿਆ ਤਾਲਿਬਾਨ ਸਰਕਾਰ ਦਾ ਗਠਨ, ਹੁਣ 2 ਤੋਂ 3 ਦਿਨਾਂ ਬਾਅਦ ਕੀਤਾ ਜਾਵੇਗਾ ਐਲਾਨ
ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਫੈਕਟਰੀ ਦੀ ਇੱਕ ਯੂਨਿਟ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਅੱਗੇ ‘ਤੇ ਕਾਬੂ ਪਾ ਲਿਆ ਗਿਆ ਹੈ ਤੇ ਕੂਲਿੰਗ ਆਪ੍ਰੇਸ਼ਨ ਜਾਰੀ ਹੈ।