ਪ੍ਰਧਾਨਮੰਤਰੀ ਨਰਿੰਦਰ ਮੋਦੀ ਯਾਨੀ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਅਧਿਆਪਕ ਦਿਵਸ ਦੇ ਉਦਘਾਟਨ ਸੰਮੇਲਨ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਿਤ ਕੀਤਾ। ਇਸਦੇ ਨਾਲ ਪੀਐੱਮ ਮੋਦੀ ਨੇ ਸਿੱਖਿਆ ਦੇ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲੂਆਂ ਦੀ ਸ਼ੁਰੂਆਤ ਕੀਤੀ।
ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਸਾਡੇ ਅਧਿਆਪਕ ਆਪਣੇ ਕੰਮ ਨੂੰ ਸਿਰਫ ਇੱਕ ਪੇਸ਼ਾ ਨਹੀਂ ਮੰਨਦੇ। ਉਨ੍ਹਾਂ ਲਈ ਪੜ੍ਹਾਉਣਾ ਇੱਕ ਮਨੁੱਖੀ ਸੰਵੇਦਨਾ ਹੈ। ਜਿਸ ਕਾਰਨ ਸਾਡੇ ਇੱਥੇ ਅਧਿਆਪਕ ਤੇ ਬੱਚਿਆਂ ਵਿਚਾਲੇ ਪ੍ਰੋਫੈਸ਼ਨਲ ਰਿਸ਼ਤਾ ਨਹੀਂ, ਬਲਕਿ ਇੱਕ ਪਰਿਵਾਰਿਕ ਰਿਸ਼ਤਾ ਹੁੰਦਾ ਹੈ। ਇਹ ਰਿਸ਼ਤਾ ਪੂਰੇ ਜੀਵਨ ਦਾ ਹੁੰਦਾ ਹੈ।
ਦਰਅਸਲ, ਆਪਣੇ ਸੰਬੋਧਨ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਮੈਂ ਸਭ ਤੋਂ ਪਹਿਲਾਂ ਰਾਸ਼ਟਰੀ ਅਵਾਰਡ ਹਾਸਿਲ ਕਰਨ ਵਾਲੇ ਸਾਡੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਤੁਸੀ ਸਾਰਿਆਂ ਨੇ ਔਖੇ ਸਮੇਂ ਵਿੱਚ ਦੇਸ਼ ਵਿੱਚ ਸਿੱਖਿਆ ਲਈ ਵਿਦਿਆਰਥੀਆਂ ਦੇ ਭਵਿੱਖ ਲਈ ਜੋ ਯੋਗਦਾਨ ਦਿੱਤਾ ਹੈ ਉਹ ਸਲਾਘਾਯੋਗ ਹੈ।
ਪੀਐੱਮ ਨੇ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਕਈ ਯੋਜਨਾਵਾਂ ਦੀ ਸ਼ੁਰੂਆਤ ਹੋਈ ਹੈ। ਇਹ ਸ਼ੁਰੂਆਤ ਇਸ ਲਈ ਵੀ ਅਹਿਮ ਹੈ ਕਿਉਂਕਿ ਦੇਸ਼ ਹਾਲੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨ ਰਿਹਾ ਹੈ।
ਇਹ ਵੀ ਪੜ੍ਹੋ: ਕਰਨਾਲ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ- 5 ਜ਼ਿਲ੍ਹਿਆਂ ‘ਚ ਇੰਟਰਨੈੱਟ ਬੰਦ, ਰੂਟ ਡਾਇਵਰਟ
ਦੱਸ ਦੇਈਏ ਕਿ ਇਸ ਮੌਕੇ ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਭਵਿੱਖ ਦੇ ਭਾਰਤ ਨੂੰ ਨਵਾਂ ਆਕਾਰ ਦੇਣ ਲਈ ਅਸੀਂ ਸਾਰੇ ਲੱਗੇ ਹੋਏ ਹਾਂ। ਨਵਾਂ ਭਾਰਤ ਅੱਜ ਨਵਾਂ ਸੰਕਲਪ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਦੇਹਯੋਗ ਨਾਲ ਦੇਸ਼ ਵਿੱਚ ਵੱਡੇ-ਵੱਡੇ ਕੰਮ ਹੋ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਨਾਲ ਵਿਦਿਆਰਥੀਆਂ ਵਿੱਚ ਪ੍ਰਤੀਯੋਗਤਾ ਦੀ ਭਾਵਨਾ ਵਿੱਚ ਵਾਧਾ ਹੋਵੇਗਾ।