ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣਾ ਦਾ ਰੁਖ ਕੀਤਾ ਹੈ। ਮੰਗਲਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਪਰ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਇੰਟਰਨੈਟ ਬੰਦ ਕਰ ਧਾਰਾ 144 ਲਗਾ ਦਿੱਤੀ ਹੈ।
ਇਸ ਦੌਰਾਨ ਕਿਸਾਨਾਂ ਅਤੇ ਹਰਿਆਣਾ ਸਰਕਾਰ ਵਿਚਕਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਹੁਣ ਕਿਸਾਨ ਵਾਪਿਸ ਮਹਾਪੰਚਾਇਤ ਵਾਲੀ ਥਾਂ ਵੱਲ ਆ ਰਹੇ ਹਨ। ਇਸ ਤੋਂ ਬਾਅਦ ਹੁਣ ਕਿਸਾਨਾਂ ਵੱਲੋ ਆਪਸੀ ਮੀਟਿੰਗ ਕਰ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ। ਇਸ ਮੀਟਿੰਗ ਵਿੱਚ ਲੱਗਭਗ 11 ਡੈਲੀਗੇਟਾਂ ਨੇ ਭਾਗ ਲਿਆ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਾਡੇ ਕੋਲ ਕੋਈ ਰਸਤਾ ਨਹੀਂ ਬਚਿਆ ਹੈ, ਇਸ ਲਈ ਅਸੀਂ ਮਹਾਪੰਚਾਇਤ ਵਿੱਚ ਜਾਵਾਂਗੇ। ਸਰਕਾਰ ਚਾਹੇ ਤਾਂ ਸਾਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਪਰ ਹੁਣ ਚਰਚਾ ਮਹਾਪੰਚਾਇਤ ਵਿੱਚ ਹੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਕਾਰ ਬੇਸਿੱਟਾਂ ਰਹੀ ਤੀਜੇ ਦੌਰ ਦੀ ਗੱਲਬਾਤ, ਹੁਣ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾਂ
ਕਿਸਾਨਾਂ ਦਾ ਕਹਿਣਾ ਹੈ ਕਿ ਯੂਨਾਈਟਿਡ ਫਰੰਟ ਫਾਰਮਰ (ਸੰਯੁਕਤ ਕਿਸਾਨ ਮੋਰਚਾ ) ਦੇ ਆਗੂ ਜੋ ਵੀ ਰਣਨੀਤੀ ਬਣਾਉਣਗੇ, ਅਸੀਂ ਉਸ ਅਨੁਸਾਰ ਚੱਲਾਂਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਅਨਾਜ ਮੰਡੀ ਰਾਹੀਂ ਜ਼ਿਲ੍ਹਾ ਸਕੱਤਰੇਤ ਵੱਲ ਵਧਣਗੇ, ਪਰ ਰਸਤੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ ਹਨ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ।