ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣਾ ਦਾ ਰੁਖ ਕੀਤਾ ਹੈ। ਮੰਗਲਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਪਰ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਇੰਟਰਨੈਟ ਬੰਦ ਕਰ ਧਾਰਾ 144 ਲਗਾ ਦਿੱਤੀ ਹੈ।
ਇਸ ਦੌਰਾਨ ਕਿਸਾਨਾਂ ਅਤੇ ਹਰਿਆਣਾ ਸਰਕਾਰ ਵਿਚਕਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਹੁਣ ਇਸ ਦੌਰਾਨ ਕਿਸਾਨਾਂ ਨੇ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਸ਼ੁਰੂ ਕਰ ਦਿੱਤਾ ਹੈ। ਇਹ ਕੂਚ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕੀਤਾ ਜਾ ਰਿਹਾ ਹੈ। ਦਰਅਸਲ ਇਹ ਮਹਾਪੰਚਾਇਤ ਕੁੱਝ ਦਿਨ ਪਹਿਲਾ ਕਰਨਾਲ ‘ਚ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਦੇ ਵਿੱਚ ਰੱਖੀ ਗਈ ਹੈ। ਕਿਸਾਨ ਆਗੂ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਕੇ ਕਾਰਵਾਈ ਦੀ ਮੰਗ ਕਰ ਰਹੇ ਸਨ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਟਿਕੈਤ ਦਾ ਐਲਾਨ – ਪ੍ਰਸ਼ਾਸਨ ਨਾਲ ਬੇਸਿੱਟਾਂ ਰਹੀ ਗੱਲਬਾਤ, ਮਹਾਪੰਚਾਇਤ ਹੋਵੇਗੀ, ਭਾਵੇਂ ਗ੍ਰਿਫਤਾਰ ਕਰ ਲਓ
ਜਿਸ ਤੋਂ ਬਾਅਦ ਕਿਸਾਨ ਆਗੂ ਮੀਟਿੰਗ ਤੋਂ ਬਾਹਰ ਆ ਮਹਾਪੰਚਾਇਤ ਵਾਲੇ ਸਥਾਨ ਵੱਲ ਚਲੇ ਗਏ। ਹੁਣ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਿਹਾ ਹੈ। ਉੱਥੇ ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਦੇਖੋ ਵੀਡੀਓ : ਕਿਸਾਨਾਂ ਵੱਲੋਂ ਸੈਕਟਰੀਏਟ ਦੇ ਘਿਰਾਓ ਦਾ ਐਲਾਨ, ਮੀਟਿੰਗ ‘ਚ ਲਿਆ ਫੈਸਲਾ, ਕਰਨਾਲ ‘ਚ ਮਾਹੌਲ ਤਣਾਅਪੂਰਨ