ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਮਾਲ ਪਟਵਾਰੀ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਬਾਜੇਵਾਲਾ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਦੀਪ ਕੌਰ ਅਤੇ ਉਸਦੇ ਸਹਾਇਕ ਅਤੇ ਡਰਾਈਵਰ ਵਜੋਂ ਕੰਮ ਕਰ ਰਹੇ ਇੱਕ ਨਿੱਜੀ ਵਿਅਕਤੀ ਹਰਜੀਤ ਸਿੰਘ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਰਾਜਾ ਸਿੰਘ ਪਿੰਡ ਬਾਜੇਵਾਲਾ, ਮਾਨਸਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸ਼ਿਕਾਇਤਕਰਤਾ ਨੇ ਵੀਬੀ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਪਰੋਕਤ ਉਕਤ ਪਟਵਾਰੀ ਜ਼ਮੀਨ ਦੇ ਇੰਤਕਾਲ ਦੇ ਬਦਲੇ 12,000 ਦੀ ਮੰਗ ਕਰ ਰਿਹਾ ਸੀ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਉਸਨੇ ਦੋਸ਼ੀ ਮਹਿਲਾ ਪਟਵਾਰੀ ਨੂੰ ਪਹਿਲੀ ਕਿਸ਼ਤ ਵਜੋਂ 4000 ਰੁਪਏ ਪਹਿਲਾਂ ਹੀ ਦੇ ਦਿੱਤੇ ਹਨ।
ਵਿਜੀਲੈਂਸ ਟੀਮ ਵੱਲੋਂ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸਦੇ ਸਾਥੀ ਹਰਜੀਤ ਸਿੰਘ ਨੂੰ ਮੌਕੇ ‘ਤੇ ਹੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ। ਸ਼ਿਕਾਇਤਕਰਤਾ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦਾ 6,000 ਲੈਂਦੇ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵੀਬੀ ਥਾਣਾ ਸਦਰ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਆਲ ਇੰਡੀਆ ਸਿਵਲ ਸੇਵਾਵਾਂ ਬੈਡਮਿੰਟਨ, ਟੇਬਲ ਟੈਨਿਸ ਅਤੇ ਲਾਅਨ ਟੈਨਿਸ ਟੂਰਨਾਮੈਂਟਾਂ ਲਈ ਚੋਣ ਟਰਾਇਲ ਮੋਹਾਲੀ ਤੇ ਪਟਿਆਲਾ ‘ਚ 9 ਸਤੰਬਰ ਨੂੰ