ਕਰਨਾਲ ਵਿੱਚ ਬੀਤੀ ਸ਼ਾਮ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਬੀਤੀ ਸ਼ਾਮ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਐਸਡੀਐਮ ਆਯੂਸ਼ ਸਿਨਹਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਸੀ ਕਿ ਅੱਜ ਫਿਰ ਇੱਕ ਵਾਰ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਗੱਲਬਾਤ ਹੋਣ ਜਾਂ ਰਹੀ ਹੈ। ਜਿਸ ਤੋਂ ਬਾਅਦ ਹੁਣ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਸ਼ੁਰੂ ਹੋ ਗਈ ਹੈ। ਕਿਸਾਨਾਂ ਦਾ ਇੱਕ 11 ਮੈਂਬਰੀ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਗੱਲਬਾਤ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋ ਸਿਰਫ ਭਲਕੇ ਵਾਲੀਆਂ ਮੰਗਾਂ ਹੀ ਦੁਬਾਰਾ ਪ੍ਰਸ਼ਾਸਨ ਅੱਗੇ ਰੱਖੀਆਂ ਜਾਣਗੀਆਂ। ਹੁਣ ਦੇਖਣਾ ਹੋਵੇਗਾ ਕਿ ਕੀ ਅੱਜ ਇਸ ਮਸਲੇ ਦਾ ਹੱਲ ਨਿਕਲੇਗਾ ਜਾਂ ਨਹੀਂ ! ਕਰਨਾਲ ਵਿੱਚ ਬੁੱਧਵਾਰ ਨੂੰ ਦੁਪਹਿਰ 2 ਵਜੇ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਦੇ ਵਿੱਚ ਦੁਬਾਰਾ ਗੱਲਬਾਤ ਸ਼ੁਰੂ ਹੋਈ ਹੈ।
ਇਹ ਵੀ ਪੜ੍ਹੋ : ਤਾਲਿਬਾਨ ਦੇ ਨਵੇਂ ਸਿੱਖਿਆ ਮੰਤਰੀ ਦਾ ਵਿਵਾਦਤ ਬਿਆਨ – ‘ਪੀਐਚਡੀ ਤੇ ਮਾਸਟਰ ਡਿਗਰੀ ਨੂੰ ਦੱਸਿਆ ਬੇਕਾਰ’
ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸਡੀਐਮ ਉੱਤੇ ਕਤਲ ਦੇ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਇਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਦੇਖੋ : ਆਪਣੀ ਮਾਂ ਦੀ ਜ਼ਿੰਦਗੀ ਦੀ ਭੀਖ ਮੰਗ ਰਹੀ ਬੱਚੀ ਦੀ ਮਦਦ ਕਰਨ ਤੋਂ ਪਹਿਲਾਂ ਸੁਣੋ ਪਰਿਵਾਰ ਦੀ ਅਸਲੀਅਤ | Mother Help