ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਹੋਏ ਸੀਟਾਂ ਦੇ ਸਮਝੌਤੇ ਵਿੱਚ ਦੋ ਸੀਟਾਂ ਤੇ ਅਦਲਾ-ਬਦਲੀ ਕੀਤੀ ਹੈ।
ਇਸ ਅਨੁਸਾਰ ਅੰਮ੍ਰਿਤਸਰ (ਉਤਰੀ) ਅਤੇ ਸੁਜਾਨਪੁਰ ਵਿਧਾਨ ਸਭਾ ਸੀਟਾਂ ਬਹੁਜਨ ਸਮਾਜ ਪਾਰਟੀ ਤੋਂ ਵਾਪਸ ਲੈ ਲਈਆਂ ਗਈਆਂ ਹਨ ਅਤੇ ਇਨ੍ਹਾਂ ਦੀ ਥਾਂ ਤੇ ਬਹੁਜਨ ਸਮਾਜ ਪਾਰਟੀ ਨੂੰ ਸ਼ਾਮਚੁਰਾਸੀ (ਰਿਜਰਵ) ਅਤੇ ਕਪੁਰਥਲਾ ਵਿਧਾਨ ਸਭਾ ਸੀਟਾਂ ਦੇ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਇਹ ਵੀ ਪੜ੍ਹੋ : ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕੀ ਪੰਜਾਬ ਸਰਕਾਰ, 8393 ਕੱਚੇ ਅਧਿਆਪਕਾਂ ਦੀਆਂ ਵਿਭਾਗੀ ਪੋਸਟਾਂ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ