ਕੁਝ ਦਿਨ ਪਹਿਲਾਂ ਜ਼ੀਰਾ ਦੇ ਪਿੰਡ ਲਹਿਰਾ ਰੋਹੀ ਵਿਖੇ ਇੱਕ ਬਜ਼ੁਰਗ ਮਹਿਲਾ ਹਰਭਜਨ ਕੌਰ ਜੋ ਕਿ ਆਪਣੇ ਪਤੀ ਅਜੀਤ ਸਿੰਘ ਨਾਲ ਪਿੰਡ ਲਹਿਰਾ ਰੋਹੀ ਵਿਖੇ ਬਣੇ ਆਪਣੇ ਘਰ ਵਿਚ ਇਕੱਲੀ ਰਹਿੰਦੀ ਸੀ ਉਸ ਦੀ ਲਾਸ਼ ਉਨ੍ਹਾਂ ਦੇ ਘਰ ਦੇ ਕਮਰੇ ਵਿੱਚ ਪਈ ਮਿਲੀ ਸੀ ਜਿਸ ਨੂੰ ਦੇਖ ਕੇ ਲੱਗਦਾ ਸੀ ਕਿ ਉਸ ਮਹਿਲਾ ਦਾ ਸਾਹ ਘੁੱਟਣ ਜਾਂ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰਿਆ ਗਿਆ ਹੈ ਜਿਸ ਤੇ ਪੁਲਸ ਵੱਲੋਂ ਤੁਰੰਤ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਆਪਣੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਸੀ।
ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਕੀਤੀ ਗਈ ਜਾਂਚ ਉਪਰੰਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਸਬੰਧੀ ਅੱਜ ਡੀ ਐੱਸ ਪੀ ਜ਼ੀਰਾ ਸਰਦਾਰ ਰਾਜਵਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਵਿਚ ਸੁਖਦੀਪ ਸਿੰਘ ਉਰਫ ਸੀਪਾ ਪੁੱਤਰ ਆਤਮਾ ਸਿੰਘ ਵਾਸੀ ਕਲੇਰ ਥਾਣਾ ਸਦਰ ਫ਼ਰੀਦਕੋਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਮ੍ਰਿਤਕ ਮਹਿਲਾ ਦੀ ਨੂੰਹ ਦਾ ਕੋਈ ਰਿਸ਼ਤੇਦਾਰ ਸੀ ਜੋ ਕਿ ਬਜ਼ੁਰਗ ਮਹਿਲਾ ਦੀ ਦੇਖਭਾਲ ਲਈ ਤਨਖਾਹ ਤੇ ਰੱਖਿਆ ਗਿਆ ਸੀ ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਦੀ ਮ੍ਰਿਤਕ ਮਹਿਲਾ ਦੇ ਨਾਲ ਅਣਬਣ ਰਹਿੰਦੀ ਸੀ ਜਿਸਦੇ ਚਲਦਿਆਂ ਮਹਿਲਾ ਵੱਲੋਂ ਇਸ ਨੂੰ ਆਪਣੇ ਘਰ ਤੋਂ ਕੱਢ ਦਿੱਤਾ ਗਿਆ ਸੀ ਅਤੇ ਦੋਸ਼ੀ ਵੱਲੋਂ ਕੁੱਝ ਦਿਨ ਪਹਿਲਾਂ ਮਹਿਲਾ ਦੇ ਘਰ ਵਿਚ ਦਾਖਲ ਹੋ ਕੇ ਕਮਰੇ ਵਿਚ ਇਕੱਲੀ ਸੁੱਤੀ ਪਈ ਮਹਿਲਾ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਆਪਣੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਉਕਤ ਦੋਸ਼ੀ ਨੂੰ ਗੁਰੂਗ੍ਰਾਮ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋਸ਼ੀ ਨੇ ਆਪਣਾ ਗੁਨਾਹ ਕਬੂਲ ਲਿਆ ਹੈ ।