ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਬੁੱਧਵਾਰ ਨੂੰ ਵੀ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਗੱਲਬਾਤ ਵੀ ਬੇਸਿੱਟਾਂ ਰਹੀ ਹੈ।
ਜਿਸ ਤੋਂ ਬਾਅਦ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ, ਕਰਨਾਲ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੇ ਬੁੱਧਵਾਰ ਨੂੰ ਪ੍ਰਸ਼ਾਸਨ ਨਾਲ ਗੱਲਬਾਤ ਅਸਫਲ ਰਹਿਣ ਦੇ ਬਾਅਦ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਗਾ ਦਿੱਤਾ। ਇਸ ਕਾਰਨ ਹੁਣ ਕਰਨਾਲ ਵਿੱਚ ਵੀਰਵਾਰ ਨੂੰ ਵੀ ਇੰਟਰਨੈਟ ਸੇਵਾਵਾਂ ਮੁਅੱਤਲ ਰਹਿਣਗੀਆਂ। ਸਰਕਾਰ ਨੇ ਇਹ ਹੁਕਮ ਅਫਵਾਹਾਂ ਨੂੰ ਰੋਕਣ ਲਈ ਦਿੱਤਾ ਹੈ। ਜ਼ਿਲ੍ਹੇ ਵਿੱਚ ਮੋਬਾਈਲ, ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਅੱਜ ਰਾਤ 11:59 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਕਰਨਾਲ ਵਿੱਚ ਧਰਨੇ ਦੀ ਜ਼ਿੰਮੇਵਾਰੀ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਤੀ ਗਈ ਹੈ। ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸਡੀਐਮ ਉੱਤੇ ਕਤਲ ਦੇ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਇਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਦੇਖੋ : ਜਿੰਮੀਦਾਰ ਪਿਓ-ਪੁੱਤ ਨੇ ਗੇਟ ਬਣਾ ਕੇ Punjab ‘ਚ ਇਤਿਹਾਸ ਰਚ ‘ਤਾ…