ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗਣ ਜਾਂ ਰਹੀ ਹੈ।
ਕਿਸਾਨ ਜੱਥੇਬੰਦੀਆਂ ਰਾਜਸੀ ਪਾਰਟੀਆਂ ਦੇ ਖਿਲਾਫ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਅਦਾਲਤ ਦਾ ਆਯੋਜਨ ਕਰਨਗੀਆਂ। ਇਸ ਵਿੱਚ ਕਿਸਾਨ ਆਗੂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਸਵਾਲ ਕਰਨਗੇ। ਇਸ ਅਦਾਲਤ ਵਿੱਚ ਹਰੇਕ ਜੱਥੇਬੰਦੀ ਦਾ ਇੱਕ ਕਿਸਾਨ ਆਗੂ ਸ਼ਾਮਿਲ ਹੋਵੇਗਾ।ਸੰਯੁਕਤ ਕਿਸਾਨ ਮੋਰਚੇ ਦੇ ਵੱਲੋ ਇਸ ਕਿਸਾਨ ਕਚਹਿਰੀ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਕਰਨਾਲ ਅਤੇ ਪੰਜਾਬ ਦੇ ਮੋਗਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਆਗੂ ਸਿਆਸੀ ਪਾਰਟੀਆਂ ਤੋਂ ਨਾਰਾਜ਼ ਹਨ।
ਇਹ ਵੀ ਪੜ੍ਹੋ : ਸਾਬਕਾ DGP ਸੁਮੇਧ ਸੈਣੀ ਨੂੰ ਮਿਲੀ ਰਾਹਤ ਜਾਰੀ ਰਹੇਗੀ ਜਾਂ ਨਹੀਂ, HC ਅੱਜ ਕਰੇਗਾ ਫੈਸਲਾ
ਹਾਲਾਂਕਿ ਸਿਆਸੀ ਪਾਰਟੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਇਸ ਕਚਹਿਰੀ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਨਹੀਂ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੇ ਭਾਈਵਾਲਾਂ ਨੂੰ ਵੀ ਸੱਦਾ ਨਹੀਂ ਦਿੱਤਾ ਗਿਆ ਹੈ। ਹੋਰ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦੇ ਨੁਮਾਇੰਦੇ ਇਸ ਅਦਾਲਤ ਵਿੱਚ ਸ਼ਾਮਿਲ ਹੋਣਗੇ।