ਪਠਾਨਕੋਟ : ਨਸ਼ਾ ਕਰਨ ਦੀ ਆਦਤ ਇਨਸਾਨ ਨੂੰ ਨਿਕੰਮਾ ਬਣਾ ਦਿੰਦੀ ਹੈ ਤੇ ਨਸ਼ੇ ਵਿਚ ਉਸ ਦੀ ਚੰਗਾ-ਬੁਰਾ ਸੋਚਣ ਦੀ ਤਾਕਤ ਵੀ ਖਤਮ ਹੋ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਪਠਾਨਕੋਟ ਵਿਖੇ ਦੇਖਣ ਨੂੰ ਮਿਲਿਆ ਜਿਥੇ ਇਕ ਨਸ਼ੇੜੀ ਪੁੱਤ ਨੇ ਆਪਣੀ ਹੀ ਮਾਂ ਨੂੰ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਸ ਤੋਂ ਮਗਰੋਂ ਭੱਜਣ ਲਈ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਵਿਚ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।
ਕਲਯੁਗੀ ਪੁੱਤਰ ਨੇ ਆਪਣੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਅਪਰਾਧ ਕਰਨ ਤੋਂ ਬਾਅਦ ਦੋਸ਼ੀ ਨੇ ਉੱਥੋਂ ਭੱਜਣ ਲਈ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਕੰਡਿਆਲੀ ਤਾਰ ‘ਤੇ ਡਿੱਗ ਪਿਆ ਅਤੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਫਿਲਹਾਲ ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਿਵੇਂ ਹੀ ਪੁਲਿਸ ਨੂੰ ਪੂਰੀ ਘਟਨਾ ਦੀ ਜਾਣਕਾਰੀ ਮਿਲੀ ਮੌਕੇ ‘ਤੇ ਪੁੱਜ ਕੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਨਸ਼ੇੜੀ ਪੁੱਤ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ਜਿਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮਾਂ ਨੂੰ ਕਤਲ ਕਰਨ ਪਿੱਛੋਂ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਹੋਈ ਮੀਟਿੰਗ ਨੂੰ ਦੱਸਿਆ ਸਾਕਾਰਾਤਮਕ, ਅੱਗੇ ਦੀ ਰਣਨੀਤੀ ‘ਤੇ ਕੀਤੀ ਚਰਚਾ
ਦੋਸ਼ੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁੱਢਲੇ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ। ਜਾਂਚ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਸਰਾਏ ਮੁਹੱਲੇ ਦਾ ਰਹਿਣ ਵਾਲਾ ਸਾਹਿਲ ਅਕਸਰ ਆਪਣੀ ਮਾਂ ਨੂੰ ਕੁੱਟਦਾ ਰਹਿੰਦਾ ਸੀ। ਇਸ ਝਗੜੇ ਕਾਰਨ ਸ਼ੁੱਕਰਵਾਰ ਦੇਰ ਰਾਤ ਉਸ ਨੇ ਆਪਣੀ ਮਾਂ ‘ਤੇ ਕੈਂਚੀ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।