ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਏਐਸਆਈ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਨੂੰ ਡੀ.ਐਸ.ਪੀ ਸਿਟੀ ਫਿਰੋਜਪੁਰ ਦੇ ਰੀਡਰ ਏ.ਐਸ.ਆਈ. ਗੁਰਲਾਭ ਸਿੰਘ ਵੱਲੋਂ ਰਿਸ਼ਵਤ ਮੰਗਣ ਸੰਬੰਧੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਨੂੰ ਰਿਸ਼ਵਤ ਲੈਂਦਿਆਂ ਫੜਿਆ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਦਿਆਲ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਵਾਲਾ ਜਿਲਾ ਫਿਰੋਜਪੁਰ ਉਕਤ ਏ.ਐਸ.ਆਈ. ਸੰਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਰੀਡਰ ਨੇ ਉਸ ਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਰਿੱਟ ਪਟੀਸ਼ਨ ਸਬੰਧੀ ਚਲ ਰਹੀ ਇਨਕੁਆਰੀ ਬਾਰੇ ਬਿਆਨ ਦਰਜ ਕਰਨ ਵਿਚ ਮਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਅਖੀਰ ਗੱਲ 30,000 ਵਿਚ ਮੁੱਕੀ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਉਕਤ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਢਾਈ ਸਾਲਾਂ ਦੇ ਜਪਮੀਤ ਨੇ ਮਾਪਿਆਂ ਤੇ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ- ਇੰਡੀਆ ਬੁੱਕ ਆਫ ਰਿਕਾਰਡਸ ‘ਚ ਦਰਜ ਕਰਾਇਆ ਨਾਂ