ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਐਮ ਪੀ ਦੀ ਗਰੰਟੀ ਵਾਲਾ ਕਾਨੂੰਨ ਬਨਾਉਣ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਰਾਮਪੁਰਾ ਰੇਲਵੇ ਸਟੇਸ਼ਨ ਤੇ ਲੱਗਿਆ ਪੱਕਾ ਮੋਰਚਾ ਅੱਜ 347ਵੇ ਦਿਨ ਵੀ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਿਹਾ। ਮੋਰਚੇ ਵਿੱਚ ਬੁਲਾਰਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗ ਵਾਲੀ ਸੁਖਵਿੰਦਰ ਸਿੰਘ ਭਾਈ ਰੂਪਾ ਸਾਧਾ ਸਿੰਘ ਖੋਖਰ ਮੀਤਾ ਕੌਰ ਢਪਾਲੀ ਬਲਵੀਰ ਸਿੰਘ ਤੁੰਗ ਵਾਲੀ ਸੁਖਜਿੰਦਰ ਸਿੰਘ ਰਾਮਪੁਰਾ ਸੰਤਾ ਸਿੰਘ ਫੂਲ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂ ਜਗਜੀਤ ਸਿੰਘ ਲਹਿਰਾਂ ਇਲਾਕਾ ਆਗੂ ਹਰਮੇਸ਼ ਕੁਮਾਰ ਰਾਮਪੁਰਾ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਆਗੂ ਡਾਕਟਰ ਜਗਤਾਰ ਸਿੰਘ ਫੂਲ ਮਾਸਟਰ ਬਲਵੰਤ ਸਿੰਘ ਫੂਲ ਨੇ ਸੰਬੋਧਨ ਕਰਦਿਆਂ ਕਿਹਾ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਮਜ਼ਦੂਰ ਕਿਸਾਨ ਗਿਆਰਾਂ ਮਹੀਨਿਆਂ ਤੋਂ ਉਪਰ ਹੋ ਗਏ।
ਪੱਕੇ ਮੋਰਚਿਆਂ ਵਿੱਚ ਡਟੇ ਹੋਏ ਹਨ। ਸੰਯੁਕਤ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਨੂੰ ਸਫਲ ਬਨਾਉਣ ਲਈ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆ ਗਈਆਂ ਹਨ ਅਤੇ ਪਿੰਡਾਂ ਵਿੱਚ ਲਾਮਬੰਦੀ ਕਰਨੀ ਸ਼ੁਰੂ ਕੀਤੀ ਹੋਈ ਹੈ। ਆਗੂਆਂ ਨੇ ਸਮੁੱਚੇ ਇਨਸਾਫ਼ ਪਸੰਦ ਲੋਕਾਂ ਮੁਲਾਜ਼ਮਾਂ ਮਜ਼ਦੂਰਾਂ ਕਿਸਾਨਾਂ ਵਿਉਪਾਰੀਆਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਨਾਉਣ ਲਈ ਭਰਮਾਂ ਯੋਗਦਾਨ ਪਾਉਣ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।