ਸੇਵਾਮੁਕਤ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਬੁੱਧਵਾਰ ਨੂੰ ਉਤਰਾਖੰਡ ਦੇ ਰਾਜਪਾਲ ਵਜੋਂ ਸਹੁੰ ਚੁੱਕੀ ਹੈ। ਗੁਰਮੀਤ ਸਿੰਘ ਨੇ ਰਾਜ ਦੇ ਅੱਠਵੇਂ ਰਾਜਪਾਲ ਵਜੋਂ ਸਹੁੰ ਚੁੱਕੀ ਹੈ। ਹਾਈ ਕੋਰਟ ਦੇ ਮੁੱਖ ਜੱਜ ਆਰ ਐਸ ਚੌਹਾਨ ਨੇ ਉਨ੍ਹਾਂ ਨੂੰ ਰਾਜ ਭਵਨ ਵਿੱਚ ਸਹੁੰ ਚੁਕਾਈ ਹੈ।
ਮੁੱਖ ਸਕੱਤਰ ਐਸਐਸ ਸੰਧੂ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਸਮਾਰੋਹ ਵਿੱਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕੈਬਨਿਟ ਦੇ ਹੋਰ ਮੈਂਬਰ ਅਤੇ ਉੱਚ ਅਧਿਕਾਰੀ, ਸੇਵਾਮੁਕਤ ਫੌਜੀ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਾਜ ਭਵਨ ਪਹੁੰਚਣ ‘ਤੇ ਉੱਤਰਾਖੰਡ ਦੇ ਨਵੇਂ ਨਿਯੁਕਤ ਰਾਜਪਾਲ ਸੇਵਾਮੁਕਤ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ : ਦਿੱਲੀ ‘ਚ ਇਸ ਸਾਲ ਵੀ ਨਹੀਂ ਵਿਕਣਗੇ ਪਟਾਕੇ, ਕੇਜਰੀਵਾਲ ਸਰਕਾਰ ਨੇ ਲਗਾਈ ਪਾਬੰਦੀ
ਲੈਫਟੀਨੈਂਟ ਜਨਰਲ ਗੁਰਮੀਤ ਸਿੰਘ 2016 ਵਿੱਚ ਫੌਜ ਤੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ ਤਕਰੀਬਨ 40 ਸਾਲ ਫੌਜ ਵਿੱਚ ਸੇਵਾ ਨਿਭਾਈ ਹੈ।
ਇਹ ਵੀ ਦੇਖੋ : ਵੰਡ ਵੇਲੇ 100 ਸਾਲ ਪੁਰਾਣੇ ਖੰਡੇ ਨਾਲ ਬਚਾਇਆ ਸੀ ਸਾਰਾ ਪਿੰਡ, ਸੁਣੋ ਪਹਿਲਵਾਨਾਂ ਦੀ ਅਨੋਖੀ ਕਹਾਣੀ