ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਹੁਣ ਵੱਧਦਾ ਜਾਪ ਰਿਹਾ ਹੈ, ਜਿਸ ਕਾਰਨ ਬੁੱਧਵਾਰ ਨੂੰ ਹੋਣ ਵਾਲੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਮੁਲਤਵੀ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਹੜੇ ਬੈਨਰ ਲਾਏ ਗਏ ਸਨ, ਉਨ੍ਹਾਂ ਨੂੰ ਪਾੜ ਦਿੱਤਾ ਗਿਆ ਹੈ। ਗੁਜਰਾਤ ਦੇ ਨਵੇਂ ਮੁੱਖ ਮੰਤਰੀ ਭੁਪੇਂਦਰ ਪਟੇਲ ਪਹਿਲਾ ਹੀ ਸਹੁੰ ਚੱਕ ਚੁੱਕੇ ਹਨ। ਪਰ ਉਨ੍ਹਾਂ ਦੇ ਮੰਤਰੀ ਮੰਡਲ ਨੇ ਅੱਜ ਸਹੁੰ ਚੁੱਕਣੀ ਸੀ। ਹੁਣ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਸਵੇਰੇ 1.30 ਵਜੇ ਹੋਵੇਗਾ। ਜਾਣਕਾਰੀ ਅਨੁਸਾਰ ਕੈਬਨਿਟ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਦੀ ਚਰਚਾ ਹੋਈ ਸੀ, ਜਿਸ ਕਾਰਨ ਵਿਵਾਦ ਪੈਦਾ ਹੋ ਗਿਆ ਸੀ।
ਭੁਪੇਂਦਰ ਪਟੇਲ ਲੱਗਭਗ 90 ਫੀਸਦੀ ਮੰਤਰੀਆਂ ਨੂੰ ਬਦਲਣਾ ਚਾਹੁੰਦੇ ਸਨ। ਅਜਿਹੀ ਸਥਿਤੀ ਵਿੱਚ, ਸਿਰਫ 2-3 ਚਿਹਰੇ ਹੀ ਰਿਪੀਟ ਹੋਣਗੇ, ਭਾਵ ਜਿਨ੍ਹਾਂ ਨੂੰ ਦੁਬਾਰਾ ਮੰਤਰੀ ਬਣਾਇਆ ਜਾਵੇਗਾ। ਕੁੱਝ ਭਾਜਪਾ ਵਿਧਾਇਕਾਂ ਨੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੇ ਘਰ ਵੀ ਜਾ ਕੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਬਾਹਰ ਕੱਢੇ ਜਾਣ ਦੇ ਡਰ ਦੇ ਮੱਦੇਨਜ਼ਰ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।