ਅਜਨਾਲਾ ਪੁਲਿਸ ਨੇ ਤੇਲ ਟੈਂਕਰ ਧਮਾਕੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਸ ਕੇਸ ਵਿੱਚ ਨਾਮਜ਼ਦ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਗ੍ਰਿਫਤਾਰ ਤਿੰਨ ਅੱਤਵਾਦੀਆਂ ਦਾ ਪੁਲਿਸ ਵੱਲੋਂ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂਜੋ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਸਕੇ।
ਦੱਸਣਯੋਗ ਹੈ ਕਿ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ ਅਗਸਤ ਮਹੀਨੇ ਵਿਚ ਪਾਕਿਸਤਾਨ ‘ਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਇਸ਼ਾਰੇ ‘ਤੇ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ ‘ਤੇ ਖੜ੍ਹੇ ਤੇਲ ਵਾਲੇ ਟੈਂਕਰ ਨੂੰ ਟਿਫ਼fਨ ਬੰਬ ਨਾਲ ਉਡਾਉਣ ਦੀ ਕੋਸ਼ਿਸ ਕੀਤੀ ਗਈ ਸੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ‘ਤੇ ਆਪਣੀ ਫੋਟੋ ਸ਼ੇਅਰ ਕਰਕੇ ਕਸੂਤੇ ਫਸੇ ਸੰਤੋਖ ਚੌਧਰੀ, ਹਿੰਦੂ ਸੰਗਠਨਾਂ ਨੇ ਖੋਲ੍ਹਿਆ ਕਾਂਗਰਸੀ MP ਖਿਲਾਫ ਮੋਰਚਾ
ਇਸ ਮਾਮਲੇ ਦਾ ਪਰਦਾਫਾਸ਼ ਕਰਦਿਆਂ ਪੁਲਸ ਵੱਲੋਂ ਅਜਨਾਲਾ ਖੇਤਰ ਦੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇਸ ਮਾਮਲੇ ਵਿੱਚ ਕਾਬੂ ਕੀਤੇ 3 ਦੋਸ਼ੀਆਂ ਨੂੰ ਅਜਨਾਲ਼ਾ ਦੀ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਹੈ ਜਿਨ੍ਹਾਂ ਵਿੱਚ ਵਿੱਕੀ ਭੱਟੀ ਵਾਸੀ ਬਲਵ੍ਹੜਾਲ, ਮਲਕੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਉੱਗਰ ਔਲਖ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ।