ਚੰਡੀਗੜ੍ਹ: ਪੰਜਾਬ ਸਰਕਾਰ ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਵਾਇਰਸ ਰਿਸਰਚ ਡਾਇਗਨੋਸਟਿਕ ਲੈਬ (ਚਾਲੂ) ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿੱਚ ਸਥਾਪਤ ਕੀਤੀ ਗਈ ਹੈ।
ਇਹ ਆਪਣੀ ਕਿਸਮ ਦੀ ਅਜਿਹੀ ਪਹਿਲੀ ਕੋਵਿਡ-19 ਜੀਨੋਮ ਸੀਕਵੈਂਸਿੰਗ ਸਹੂਲਤ ਵਾਲੀ ਲੈਬ ਹੈ। ਇਸ ਲੈਬ ਵਿੱਚ ਹੁਣ ਤੱਕ ਤਕਰੀਬਨ 50 ਨਮੂਨੇ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਨਮੂਨੇ ਵਿਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਏਂਟ ਦੀ ਪਛਾਣ ਨਹੀਂ ਹੋਈ।
ਇਹ ਵੀ ਪੜ੍ਹੋ : ਜੁਡੀਸ਼ੀਅਲ ਸਰਵਿਸ ‘ਚ ਅਨੁਸੂਚਿਤ ਜਾਤੀ ਦੇ ਜੱਜਾਂ/ਅਧਿਕਾਰੀਆਂ ਨੂੰ ਤੁਰੰਤ ਮਿਲੇ ਰਾਖਵਾਂਕਰਨ- ਪੰਜਾਬ ਸਰਕਾਰ ਨੂੰ ਹਿਦਾਇਤਾਂ ਜਾਰੀ
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੋਵਿਡ ਦੇ ਨਵੇਂ ਵੇਰਿਏਂਟ ਦੇ ਸ਼ੱਕੀ ਮਰੀਜ਼ਾਂ ਦੇ ਸਾਰੇ ਨਮੂਨੇ ਐਨਸੀਡੀਐਸ ਦਿੱਲੀ ਵਿੱਚ ਭੇਜੇ ਜਾਂਦੇ ਸਨ, ਜਿਥੇ ਪੁਸ਼ਟੀ ਕਰਨ ਵਿੱਚ ਇਕ ਮਹੀਨੇ ਤੋਂ ਵੱਧ ਸਮਾਂ ਲੱਗ ਜਾਂਦਾ ਸੀ।
ਮਾਹਰਾਂ ਦੇ ਮੁਤਾਬਕ ਜੇਕਰ ਕਿਸੇ ਵਿਸ਼ੇਸ਼ ਇਲਾਕੇ ਵਿੱਚ ਕੋਵਿਡ ਦੇ ਨਵੇਂ ਵੇਰੀਏਂਟ ਦਾ ਕੋਈ ਮਾਮਲਾ ਪਾਇਆ ਜਾਂਦਾ ਹੈ ਤਾਂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸ਼ੱਕੀ ਮਰੀਜ਼ਾਂ ਦੀ ਕਾਂਟੈਕਟ ਟ੍ਰੇਸਿੰਗ ਅਤੇ ਟੇਸਟਿੰਗ ਕਰਨ ਦੀ ਤੁਰੰਤ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੀਨੋਮ ਸੀਕਵੈਂਸਿੰਗ ਅਤੇ ਟੈਸਟਿੰਗ ਕਰਨ ਦੀ ਤੁਰੰਤ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੀਨੋਮ ਸੀਕਵੈਂਸਿੰਗ ਫੈਸਿਲਿਟੀ ਦੀ ਉਪਲੱਬਤਾ ਨਾਲ ਰਿਪੋਰਟਾਂ ਹੁਣ 5 ਤੋਂ 6 ਦਿਨਾਂ ਵਿੱਚ ਮਿਲ ਰਹੀਆਂ ਹਨ।