sardool sikander song kisaani : ਪੰਜਾਬੀ ਸੰਗੀਤ ਜਗਤ ਦੇ ਬਾਦਸ਼ਾਹ ਸਰਦੂਲ ਸਿਕੰਦਰ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਾਲ ਹੀ ਵਿੱਚ ਸਰਦੂਲ ਸਿਕੰਦਰ ਜੀ ਬਾਰੇ ਕੁੱਝ ਜਾਣਕਾਰੀ ਸਾਹਮਣੇ ਆਈ ਹੈ। ਜੋ ਕਿ ਦੇਬੀ ਮਖਸੂਸਪੁਰੀ ਵਲੋਂ ਸਾਂਝੀ ਕੀਤੀ ਗਈ ਹੈ। ਦਰਅਸਲ ਦੇਬੀ ਮਖਸੂਸਪੁਰੀ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ।
ਜਿਸ ਵਿੱਚ ਉਹਨਾਂ ਨੇ ਸਰਦੂਲ ਸਿਕੰਦਰ ਜੀ ਦੇ ਦਿਹਾਂਤ ਤੋਂ ਪਹਿਲਾ ਉਹਨਾਂ ਵਲੋਂ ਕਿਸਾਨੀ ਅੰਦੋਲਨ ਦੇ ਸਮਰਥਨ ਦੇ ਵਿੱਚ ਇੱਕ ਗੀਤ ਰਿਕਾਰਡ ਕੀਤਾ ਗਿਆ ਸੀ ਜੋ ਕਿ ਹੁਣ ਰਿਲੀਜ਼ ਹੋ ਚੁੱਕਿਆ ਹੈ। ਦੱਸਣਯੋਗ ਹੈ ਕਿ ਕਿਸਾਨੀ ਅੰਦੋਲਨ ਦਾ ਸਮਰਥਨ ਸਰਦੂਲ ਸਿਕੰਦਰ ਵਲੋਂ ਲਗਾਤਾਰ ਕੀਤਾ ਜਾਂਦਾ ਸੀ ਉਹ ਧਰਨੇ ਤੇ ਜਾ ਕੇ ਕਿਸਾਨਾਂ ਦਾ ਹੋਂਸਲਾ ਅਫਜਾਈ ਵੀ ਕਰ ਚੁਕੇ ਸਨ। ਉਨ੍ਹਾਂ ਨੇ ਕਿਸਾਨੀ ਅੰਦੋਲਨ ਵਿੱਚ ਵੀ ਕਿਸਾਨਾਂ ਦਾ ਕਾਫੀ ਸਮਰਥਨ ਕੀਤਾ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਇਹ ਅਪੀਲ ਵੀ ਕੀਤੀ ਸੀ ਕਿ ਕਿਸਾਨੀ ਅੰਦੋਲਨ ਨੂੰ ਅੱਗੇ ਨਾ ਵਧਾਉਣ ਲਈ ਮਜਬੂਰ ਨਾ ਕੀਤਾ ਜਾਵੇ।
ਜਿੰਨੀ ਜਲਦੀ ਹੋ ਸਕੇ ਕਿਸਾਨਾਂ ਦੀ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।ਜਾਣਕਾਰੀ ਲਈ ਦੱਸ ਦੇਈਏ ਸਰਦੂਲ ਸਿਕੰਦਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਦਸ਼ਾਹ ਕਹਿਲਾਉਂਦੇ ਸਨ ਅਤੇ ਅੱਜ ਵੀ ਉਨ੍ਹਾਂ ਦੇ ਗੀਤ ਫੈਨਸ ਦੇ ਦਿਲਾਂ ਉੱਤੇ ਰਾਜ ਕਰਦੇ ਹਨ। ਉਹ ਕੋਵਿਡ-19 ਪਾਜ਼ੀਟਿਵ ਪਾਏ ਗਏ ਸਨ ਤੇ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਪੰਜਾਬੀ ਸੰਗੀਤ ਨੂੰ ਦੇਣ ਬਹੁਤ ਵੱਡੀ ਹੈ ਜੋ ਸਦਾ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ ।